Jalandhar Gas Leak: ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜਲੰਧਰ ਦੇ ਮਕਸੂਦਾਂ ਥਾਣਾ ਖੇਤਰ ਦੇ ਇੱਕ ਰਿਹਾਇਸ਼ੀ ਇਲਾਕੇ ’ਚ ਸਥਿਤ ਇੱਕ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ ਹੋਣ ਦੀ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਆਨੰਦ ਨਗਰ ’ਚ ਇੱਕ ਬਰਫ਼ ਫੈਕਟਰੀ ’ਚ ਗੈਸ ਲੀਕ ਹੋਣ ਦੀ ਘਟਨਾ ਵਾਪਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਫੈਕਟਰੀ ਨੂੰ ਬਿਜਲੀ ਸਪਲਾਈ ਬੰਦ ਕਰ ਦਿੱਤੀ। ਪੁਲਿਸ ਤੇ ਫਾਇਰ ਵਿਭਾਗ ਵੀ ਮੌਕੇ ’ਤੇ ਪਹੁੰਚ ਗਏ ਹਨ।
ਇਹ ਖਬਰ ਵੀ ਪੜ੍ਹੋ : Dog And Cat Clearly See At Night: ਬਿੱਲੀਆਂ ਤੇ ਕੁੱਤਿਆਂ ਦੀਆਂ ਅੱਖਾਂ ਦੀਆਂ ਹੈਰਾਨੀਜਨਕ ਵਿਸ਼ੇਸ਼ਤਾਵਾਂ ਤੇ ਉਨ੍ਹਾਂ …
ਸਥਾਨਕ ਲੋਕਾਂ ਨੇ ਫੈਕਟਰੀ ਸਬੰਧੀ ਪ੍ਰਸ਼ਾਸਨ ਕੋਲ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਤੇ ਹਾਲ ਹੀ ’ਚ ਵਿਰੋਧ ਵੀ ਕੀਤਾ ਸੀ। ਇਸ ਫੈਕਟਰੀ ਨੂੰ ਬੰਦ ਕਰਨ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਸੀ, ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ। ਨੋਡਲ ਅਫ਼ਸਰ ਬਲਬੀਰ ਸਿੰਘ ਨੂੰ ਵੀਰਵਾਰ ਨੂੰ ਗੈਸ ਲੀਕ ਹੋਣ ਬਾਰੇ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਤੇ ਗੈਸ ਲੀਕ ਨੂੰ ਰੋਕਣ ਦਾ ਕੰਮ ਕੀਤਾ ਜਾ ਰਿਹਾ ਹੈ। ਐਸਡੀਐਮ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਮਨਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਸਾਨੂੰ ਪਹਿਲਾਂ ਵੀ ਇਸ ਫੈਕਟਰੀ ਤੋਂ ਹਵਾ ਤੇ ਪਾਣੀ ਦੇ ਪ੍ਰਦੂਸ਼ਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ।
ਜਾਣਕਾਰੀ ਅਨੁਸਾਰ, ਟੈਸਟਿੰਗ ਦੌਰਾਨ ਇੱਥੇ ਗੈਸ ਲੀਕ ਹੋ ਗਈ। ਇਸ ਵੇਲੇ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਫੈਕਟਰੀ ’ਚੋਂ ਅਮੋਨੀਆ ਗੈਸ ਲੀਕ ਹੋਈ ਸੀ। ਅਸੀਂ ਸਥਿਤੀ ਨੂੰ ਕਾਬੂ ਕਰਨ ਲਈ ਫੈਕਟਰੀ ਦੀ ਬਿਜਲੀ ਸਪਲਾਈ ਕੱਟ ਦਿੱਤੀ ਹੈ। ਅਗਲੇ 2-3 ਘੰਟਿਆਂ ’ਚ ਸਥਿਤੀ ਕਾਬੂ ’ਚ ਹੋ ਜਾਵੇਗੀ। ਪ੍ਰਸ਼ਾਸਨ ਤੇ ਰਾਹਤ ਟੀਮਾਂ ਸਥਿਤੀ ’ਤੇ ਨਜ਼ਰ ਰੱਖ ਰਹੀਆਂ ਹਨ। ਸਥਾਨਕ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। Jalandhar Gas Leak