ਔਰਤ ਸਮੇਤ 3 ਲੋਕ ਬੇਹੋਸ਼ | Jalandhar News
(ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਵਿੱਚ ਇੱਕ ਬਰਫ ਦੇ ਕਾਰਖਾਨੇ ਵਿੱਚ ਅਮੋਨੀਆ ਗੈਸ ਲੀਕ ਹੋਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ ਇਸ ਦੇ ਨਾਲ ਹੀ ਕਾਫ਼ੀ ਲੋਕ ਬੇਹੋਸ਼ ਵੀ ਹੋਏ ਹਨ, ਜਿਨ੍ਹਾਂ ਨੂੰ ਮੌਕੇ ’ਤੇ ਨੇੜਲੇ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਜਲੰਧਰ ਵਿਖੇ ਦੋਮੋਰੀਆ ਪੁਲ ਨੇੜੇ ਪੈਂਦੇ ਬਰਫ਼ ਦੇ ਕਾਰਖਾਨੇ ਵਿੱਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਮਗਰੋਂ ਕਾਰਖਾਨੇ ਵਿੱਚ ਮੌਜੂਦ ਕਰਮਚਾਰੀਆਂ ਨੂੰ ਸਾਹ ਲੈਣ ’ਚ ਦਿੱਕਤ ਆਉਣ ਲੱਗੀ ਅਤੇ ਅੱਖਾਂ ’ਚ ਜਲਣ ਹੋਣ ਲੱਗੀ ਉਥੇ ਹੀ ਗੈਸ ਲੀਕ ਹੋਣ ਵਾਲਾ ਖੇਤਰ ਵੀ ਆਉਣ-ਜਾਣ ਲਈ ਮੌਕੇ ’ਤੇ ਬੰਦ ਕਰ ਦਿੱਤਾ ਗਿਆ ਹੈ। Jalandhar News
ਇਹ ਵੀ ਪੜ੍ਹੋ: Hunger Strike: ਮੰਗਾਂ ਸਬੰਧੀ ਕੰਪਿਊਟਰ ਅਧਿਆਪਕਾਂ ਦਾ ਅਨੋਖਾ ਪ੍ਰਦਰਸ਼ਨ, ਜਾਗੋ ਕੱਢ ਕੇ ਕੀਤਾ ਸਰਕਾਰ ਦਾ ਪਿੱਟ ਸ਼ਿਆਪਾ
ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚ ਗਈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੈਸ ਦਾ ਪ੍ਰਭਾਵ ਖ਼ਤਮ ਹੋਣ ਤੋਂ ਬਾਅਦ ਹੀ ਕਿਸੇ ਵੀ ਵਿਅਕਤੀ ਨੂੰ ਉਕਤ ਰੂਟ ’ਤੇ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਫਾਇਰ ਬ੍ਰਿਗੇਡ ਦੇ ਅਧਿਕਾਰੀ ਫੈਕਟਰੀ ਵਿੱਚ ਫਸੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਸਾਰੀ ਘਟਨਾ ਜਲੰਧਰ ਰੇਲਵੇ ਸਟੇਸ਼ਨ ਰੋਡ ’ਤੇ ਸਥਿਤ ਪ੍ਰਾਈਵੇਟ ਸਿਨੇਮਾ ਨੇੜੇ ਵਾਪਰੀ। ਪੁਲਿਸ ਨੇ ਰੇਲਵੇ ਸਟੇਸ਼ਨ, ਮੇਨ ਹੀਰਨ ਫਾਟਕ, ਹੈਨਰੀ ਪੈਟਰੋਲ ਪੰਪ ਅਤੇ ਦੋਮੋਰੀਆ ਪੁਲਿਸ ਸਟੇਸ਼ਨ ਨੂੰ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਹਰ ਕੋਈ ਫਲਾਈਓਵਰ ਤੋਂ ਲੰਘ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 2 ਵਜੇ ਵਾਪਰੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਲਈ ਫਾਇਰ ਬ੍ਰਿਗੇਡ ਦੀਆਂ ਟੀਮਾਂ ਪਹੁੰਚ ਗਈਆਂ ਹਨ।
ਘਟਨਾ ਦੀ ਕਰ ਰਹੇ ਹਾਂ ਜਾਂਚ: ਅਧਿਕਾਰੀ
ਇਸ ਸਬੰਧੀ ਏਸੀਪੀ ਡਾ. ਸ਼ੀਤਲ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।