ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 48 ਲੱਖ ਰੁਪਏ ਦੀ ਰਾਸ਼ੀ ਜਾਰੀ, ਚੈਕ ਕਰੋ ਆਪਣੇ ਖਾਤੇ

Amount Released Farmers

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮਾ ਕਰਵਾਈ ਜਾ ਚੁੱਕੀ ਹੈ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਵੈਰੀਫਿਕੇਸ਼ਨ ਕਰਨ ਉਪਰੰਤ ਦਿੱਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆਂ ਜਾ ਸਕੇ ਅਤੇ ਹੋਰ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। Amount Released Farmers

ਇਹ ਵੀ ਪੜ੍ਹੋ : ਜੀਕੇਯੂ ਦੇ ਮੁੱਕੇਬਾਜ਼ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਸੋਨ ਤਗਮੇ ’ਤੇ ਮਾਰਿਆ ਪੰਚ

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ.ਐਸ.ਆਰ ਵਿਧੀ ਨਾਲ ਬੀਜੇ ਗਏ ਝੋਨੇ ਦਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ਰਹਿੰਦਾ ਹੈ ਅਤੇ ਬਿਜਾਈ ਸਮੇਂ ਖਰਚਾ ਘੱਟ ਆਉਂਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਿਧੀ ਨੂੰ ਅਪਣਾਉਣ ਸਮੇਂ ਨਦੀਨਾਂ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪੈਦਾ ਹੋਣ ਵਾਲੇ ਨਦੀਨਾਂ ਨੂੰ ਖਤਮ ਕੀਤਾ ਜਾ ਸਕੇ। Amount Released Farmers