ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ

Dr. Baljit Kaur
Dr. Baljit Kaur

ਬਕਾਇਆ ਰਹਿੰਦੇ 1 ਲੱਖ 17 ਹਜਾਰ 346 ਵਿਦਿਆਰਥੀਆਂ ਦੀ ਫੀਸ ਦਾ ਕੀਤਾ ਸਰਕਾਰ ਨੇ ਭੁਗਤਾਨ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। Scholarship Scheme

ਇਹ ਵੀ ਪੜ੍ਹੋ: ਪਾਣੀ ਨਾ ਮਿਲਣ ’ਤੇ ਹਫੜਾ-ਦਫੜੀ ਮਚ ਜਾਵੇਗੀ: ਆਤਿਸ਼ੀ

ਉਨਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। Scholarship Scheme