ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ 27 ਜੁਲਾਈ ਨੂੰ ਮਨਾਇਆ ਜਾਵੇਗਾ, ਕੈਬਨਿਟ ਮੰਤਰੀ ਅਮਨ ਅਰੋੜਾ ਹੋਣਗੇ ਮੁੱਖ ਮਹਿਮਾਨ 

aman

ਸਲਾਇਟ ਲੌਂਗੋਵਾਲ ਵਿਖੇ ਕੀਤਾ ਜਾਵੇਗਾ ‘ਉੱਜਵਲ ਭਾਰਤ, ਉੱਜਵਲ ਭਵਿੱਖ’ ਸਬੰਧੀ ਸਮਾਗਮ

 ਲੌਂਗੋਵਾਲ, (ਹਰਪਾਲ)। ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ‘ਉੱਜਵਲ ਭਾਰਤ ਉੱਜਵਲ ਭਵਿੱਖ’ ਸਬੰਧੀ ਪੂਰੇ ਦੇਸ਼ ਵਿਚ 30 ਜੁਲਾਈ 2022 ਤੱਕ ਸਮਾਗਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਵੰਡ ਹਲਕਾ, ਪੀ.ਐਸ.ਪੀ.ਸੀ.ਐਲ ਸੰਗਰੂਰ ਦੇ ਉਪ ਮੁੱਖ ਇੰਜੀਨੀਅਰ ਰਤਨ ਕੁਮਾਰ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਹ ਸਮਾਗਮ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੀ.ਈ.ਡੀ.ਏ) ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 27 ਜੁਲਾਈ ਨੂੰ ਸਵੇਰੇ 10:30 ਵਜੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਤਕਨਾਲੋਜੀ ਵਿਖੇ ਮਨਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਨਗੇ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਮਨਾਉਣ ਦਾ ਮੁੱਖ ਮਕਸਦ ਬਿਜਲੀ ਸੈਕਟਰ ਵਿੱਚ ਕੀਤੀਆਂ ਪ੍ਰਾਪਤੀਆਂ ਅਤੇ ਭਵਿੱਖੀ ਚੁਣੌਤੀਆਂ ਦੇ ਮੱਦੇਨਜ਼ਰ ਨਵਿਆਉਣਯੋਗ ਊਰਜਾ (ਸੋਲਰ, ਵਿੰਡ ਅਤੇ ਹਾਈਡ੍ਰੋ ਐਨਰਜੀ) ਰਾਹੀਂ ਬਿਜਲੀ ਉਤਪਾਦਨ ਦੇ ਟੀਚੇ ਪ੍ਰਾਪਤ ਕਰਨ ਬਾਰੇ ਜਾਣਕਾਰੀ ਦੇਣਾ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਵਾਲੇ ਲਾਭਪਾਤਰੀ ਵੀ ਸ਼ਾਮਲ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here