ਅਮ੍ਰਿਤਪਾਲ ਗ੍ਰਿਫਤਾਰ, ਪੰਜਾਬ ਪੁਲਿਸ ਨੇ ਟਵੀਟ ਕਰ ਦਿੱਤੀ ਜਾਣਕਾਰੀ

ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ | Amritpal

ਮੋਗਾ (ਵਿੱਕੀ ਕੁਮਾਰ):- ਖਾਲਿਸਤਾਨੀ ਸਮਰੱਥਕ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਰੋਡੇ ਤੋਂ ਗ੍ਰਿਫ਼ਤਾਰ ਕਰਨ ਕਰ ਲਿਆ ਹੈ। ਇੱਥੇ ਦੱਸ ਦਈਏ ਕਿ ਮੋਗਾ ਜਿਲ੍ਹੇ ਦਾ ਰੋਡੇ ਪਿੰਡ ਜਰਨੈਲ ਸਿੰਘ ਦਾ ਉਹੀ ਪਿੰਡ ਹੈ ਜਿੱਥੇ ਸ਼ੁਰੂਆਤ ਵਿੱਚ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਇਸੇ ਪਿੰਡ ਵਿਚ ਰੁਕਿਆ ਹੋਇਆ ਹੈ, ਪੁਲਿਸ ਨੇ ਐਕਸ਼ਨ ਲੈਂਦਿਆ ਅੱਜ ਸਵੇਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੇ ਆਪਣੇ ਫੇਸਬੁੱਕ ਪੇਜ਼ ਤੇ ਵੀ ਟਵੀਟ ਕਰ ਇਸਦੀ ਜਾਣਕਾਰੀ ਦੇ ਦਿੱਤੀ ਹੈ ਅਤੇ ਸਭਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ, ਕਿਸੇ ਨੇ ਵੀ ਭੜਕਾਊ ਪੋਸਟ ਨਾ ਪਾਉਣ ਦੀ ਅਪੀਲ ਕੀਤੀ ।

Amritpal ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜਾਰੀ ਹੋਈ ਵੀਡੀਓ; ਦੇਖੋ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here