ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਦੇ ਰਹਿਣ ਵਾਲੇ ਅੰਮ੍ਰਿਤਪਾਲ (24) ਦੀ ਆਸਟ੍ਰੇਲੀਆ ‘ਚ ਮੌਤ ਹੋ ਗਈ। ਅੰਮ੍ਰਿਤਪਾਲ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਿੰਡ ’ਚ ਸੋਗ ਦੀ ਲਹਿਰ ਛਾ ਗਈ। ਇਹ ਜਾਣਕਾਰੀ ਮਨਪ੍ਰੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਆਸਟ੍ਰੇਲੀਆ ਨੇ ਦਿੱਤੀ। ਅੰਮ੍ਰਿਤਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੜ੍ਹਾਈ ਵਿਚ ਹੁਸ਼ਿਆਰ ਹੋਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਆਸਟ੍ਰੇਲੀਆ ਭੇਜ ਦਿੱਤਾ। ਅੰਮ੍ਰਿਤਪਾਲ 2017 ਵਿੱਚ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਵਰਕ ਪਰਮਿਟ ਦਾ ਕੰਮ ਕਰ ਰਿਹਾ ਸੀ।
ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਇਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਆਪਣੇ ਜਵਾਨ ਪੁੱਤ ਦੀ ਮੌਤ ਦੀ ਖਬਰ ਨਾਲ ਪਰਿਵਾਰ ’ਚ ਚੱਲ ਰਹੇ ਖੁਸ਼ੀਆਂ ਦਾ ਸਮਾਗਰ ਮਾਤਮ ’ਚ ਬਦਲ ਗਿਆ। ਉਨ੍ਹਾਂ ਮਾਨ ਸਰਕਾਰ, ਕੇਂਦਰ ਸਰਕਾਰ ਅਤੇ ਆਸਟ੍ਰੇਲੀਅਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਵਾਪਸ ਭੇਜਣ ਦਾ ਪ੍ਰਬੰਧ ਕੀਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ