ਸ੍ਰੀਨਗਰ ‘ਚ ਟਾਰਗੇਟ ਕਿਲਿੰਗ, ਦੋ ਪੰਜਾਬੀ ਨੌਜਵਾਨਾਂ ਨੂੰ ਮਾਰੀ ਗੋਲੀ, ਹਮਲਾਵਰਾਂ ਦੀ ਭਾਲ ਜਾਰੀ

Srinagar News

ਇੱਕ ਨੌਜਵਾਨ ਦੀ ਮੌਤ, ਦੂਜਾ ਜ਼ਖਮੀ | Amritpal Singh

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ੍ਰੀਨਗਰ ’ਚ ਬੁੱਧਵਾਰ (7 ਫਰਵਰੀ) ਦੀ ਸ਼ਾਮ ਨੂੰ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ। ਸੌਲ ਕਦਲ ਇਲਾਕੇ ’ਚ ਦੋ ਵਿਅਕਤੀਆਂ ਨੂੰ ਗੋਲੀ ਮਾਰ ਦਿੱਤੀ ਗਈ। ਦੋਵਾਂ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਐਸਐਮਐਚਐਸ ਹਸਪਤਾਲ ਲਿਜਾਇਆ ਗਿਆ ਪਰ ਅੰਮ੍ਰਿਤਸਰ ਦੇ ਰਹਿਣ ਵਾਲੇ ਅੰਮ੍ਰਿਤ ਪਾਲ (31) ਦੀ ਮੌਤ ਹੋ ਗਈ। ਦੂਜਾ ਨੌਜਵਾਨ ਵੀ ਪੰਜਾਬ ਦਾ ਰਹਿਣ ਵਾਲਾ ਹੈ, ਉਸ ਦਾ ਨਾਂਅ ਰੋਹਿਤ ਹੈ। ਉਸ ਦੀ ਉਮਰ ਕਰੀਬ 27 ਸਾਲਾਂ ਦੀ ਹੈ। ਉਸ ਦੇ ਪੇਟ ਦੇ ਖੱਬੇ ਪਾਸੇ ਗੋਲੀ ਲੱਗੀ ਹੈ। ਜਿਸ ਨੂੰ ਇਲਾਜ਼ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। (Amritpal Singh)

ਅੱਤਵਾਦੀ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 3 ਸਾਥੀ ਗ੍ਰਿਫਤਾਰ

ਫਰਵਰੀ ਅਤੇ ਮਈ 2023 ’ਚ ਵੀ ਹੋਈ ਸੀ ਟਾਰਗੇਟ ਕਿਲਿੰਗ | Amritpal Singh

26 ਫਰਵਰੀ 2023 ਦੀ ਸਵੇਰ ਨੂੰ, ਅੱਤਵਾਦੀਆਂ ਨੇ ਪੁਲਵਾਮਾ ’ਚ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਸੀ। ਉਹ ਆਪਣੇ ਪਿੰਡ ’ਚ ਗਾਰਡ ਵਜੋਂ ਕੰਮ ਕਰਦਾ ਸੀ। ਉਹ ਸਵੇਰੇ ਡਿਊਟੀ ਤੋਂ ਵਾਪਸ ਆ ਰਿਹਾ ਸੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। 29 ਮਈ 2023 ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ’ਚ ਅੱਤਵਾਦੀਆਂ ਨੇ ਇੱਕ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ (ਦੀਪੂ) ਵਜੋਂ ਹੋਈ ਸੀ। ਦੀਪੂ ਜੰਮੂ ਦੇ ਊਧਮਪੁਰ ਦਾ ਰਹਿਣ ਵਾਲਾ ਸੀ ਅਤੇ ਅਨੰਤਨਾਗ ਦੇ ਜੰਗਲਾਤ ਮੰਡੀ ’ਚ ਸਰਕਸ ਮੇਲੇ ’ਚ ਕੰਮ ਕਰਦਾ ਸੀ। ਜਦੋਂ ਉਹ ਸ਼ਹਿਰ ਤੋਂ ਪਾਣੀ ਲੈਣ ਗਿਆ ਤਾਂ ਅੱਤਵਾਦੀਆਂ ਨੇ ਉਸ ਨੂੰ ਬਹੁਤ ਨੇੜਿਓਂ ਗੋਲੀ ਮਾਰ ਦਿੱਤੀ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ। (Amritpal Singh)