ਸੈਲਫੀ ‘ਚ ਉਸ ਦੇ ਨਾਲ ਉਸ ਦਾ ਸਾਥੀ ਪਾਪਲਪ੍ਰੀਤ ਸਿੰਘ ਵੀ ਨਜ਼ਰ ਆਇਆ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ‘ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸੈਲਫੀ (Amritpal Singh New Selfie) ਸਾਹਮਣੇ ਆਉਣ ਨਾਲ ਸਨਸਨੀ ਫੈਲ ਗਈ ਹੈ। ਇਸ ਸੈਲਫੀ ‘ਚ ਉਸ ਦੇ ਨਾਲ ਉਸ ਦਾ ਸਾਥੀ ਪਾਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਇਹ ਸੈਲਫੀ ਹਾਈਵੇਅ ਦੇ ਕਿਨਾਰੇ ਬੈਠ ਕੇ ਲਈ ਗਈ ਹੈ। ਇਸ ਸੈਲਫੀ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। (Amritpal New Picture)
ਇਸ ਦੌਰਾਨ ਚਰਚਾ ਸੀ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲੀਸ ਹਿਰਾਸਤ ਵਿੱਚ ਹੈ ਪਰ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ ਹੈ। ਹੁਣ ਅੰਮ੍ਰਿਤਪਾਲ ਅਤੇ ਉਸ ਦੇ ਫਰਾਰ ਸਾਥੀ ਪਪਲਪ੍ਰੀਤ ਸਿੰਘ ਦੀ ਸੈਲਫੀ ਸਾਹਮਣੇ ਆਈ ਹੈ। ਇਸ ‘ਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪਾਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦੇ ਨਜ਼ਰ ਆ ਰਹੇ ਹਨ। ਸੈਲਫੀ ‘ਚ ਅੰਮ੍ਰਿਤਪਾਲ ਨੇ ਐਨਰਜੀ ਡਰਿੰਕ ਦਾ ਕੈਨ ਫੜਿਆ ਹੋਇਆ ਹੈ। ਸੈਲਫੀ ਕਿੱਥੋਂ ਦੀ ਹੈ ਹਾਲੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। (Amritpal New Picture)
ਦੀਪ ਸਿੱਧੂ ਦੀ ਲੋਕਪ੍ਰਿਅਤਾ ਦਾ ਫਾਇਦਾ ਉਠਾਉਣਾ ਚਾਹੁੰਦਾ ਸੀ ਅੰਮ੍ਰਿਤਪਾਲ, ਵੱਡਾ ਖੁਲਾਸਾ
ਸੜਕ ਹਾਦਸੇ ‘ਚ ਮਾਰੇ ਗਏ ਅਦਾਕਾਰ ਦੀਪ ਸਿੱਧੂ ਦੇ ਭਰਾ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੇ ਭਗੌੜੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ (Amritpal) ਨੂੰ ਸਿੱਧੂ ਦੇ ਭਰਾ ਵੱਲੋਂ ਬਣਾਈ ‘ਵਾਰਿਸ ਪੰਜਾਬ ਦੇ’ ਦਾ ਵਾਰਸ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੇ ਇਸੇ ਨਾਂਅ ਨਾਲ ਨਵੀਂ ਜਥੇਬੰਦੀ ਬਣਾਈ। ਇਸ ਦੇ ਨਾਲ ਹੀ ਫਰਵਰੀ 2022 ਵਿੱਚ ਸੜਕ ਹਾਦਸੇ ਵਿੱਚ ਮਾਰੇ ਜਾਣ ਤੋਂ ਪਹਿਲਾਂ ਦੀਪ ਸਿੱਧੂ ਨੇ ਅੰਮ੍ਰਿਤਪਾਲ ਦਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ ਸੀ।
Amritpal ਅਭਿਆਨ: 353 ਗ੍ਰਿਫਤਾਰ ’ਚੋਂ, 197 ਰਿਹਾਅ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਵਿਰੁੱਧ ਪਿਛਲੇ ਸ਼ਨੀਵਾਰ ਤੋਂ ਪੰਜਾਬ ਪੁਲਿਸ ਚਲਾਈ ਗਈ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਵਿੱਚੋਂ 197 ਨੂੰ ਐਤਵਾਰ ਸ਼ਾਮ ਤੱਕ ਰਿਹਾਅ ਕਰ ਦਿੱਤਾ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਅੱਠ ਦਿਨਾਂ ਵਿੱਚ ਉਪਰੋਕਤ 353 ਤੋਂ ਇਲਾਵਾ 40 ਲੋਕ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ ਅਤੇ ਸੱਤ ‘ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਮੂਹ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਜਾਂਚ ਅਧਿਕਾਰੀ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਉਪਲੱਬਧ ਸਬੂਤਾਂ ਨੂੰ ਦੇਖ ਕੇ ਆਪਣੀ ਤਸੱਲੀ ਕਰ ਲੈਣ। ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਬਣਾਈ ਰੱਖਣ ਅਤੇ ਅਫ਼ਵਾਹਾਂ ਜਾਂ ਝੂਠੀਆਂ ਖ਼ਬਰਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕਰਦਿਆਂ ਡਾਇਰੈਕਟਰ ਜਨਰਲ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪੁਲਿਸ ਨੇ ਅੱਜ ਵੀ ਕਈ ਇਲਾਕਿਆਂ ਵਿੱਚ ਫਲੈਗ ਮਾਰਚ, ਨਾਕਾਬੰਦੀ, ਗਸ਼ਤ ਵਰਗੀਆਂ ਗਤੀਵਿਧੀਆਂ ਜਾਰੀ ਰੱਖੀਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।