ਅੰਮ੍ਰਿਤਪਾਲ ਦੀ ਭਾਲ ਜਾਰੀ, ਤਿਆਰ ਕਰ ਰਿਹਾ ਸੀ ਮਨੁੱਖੀ ਬੰਬ, ਮਿਲਿਆ 35 ਕਰੋੜ ਦਾ ਵਿਦੇਸ਼ੀ ਫੰਡ

Amritpal

ਜਲੰਧਰ ‘ਚ ਮੀਂਹ ਕਾਰਨ ਪੁਲਿਸ ਦਾ ਫਲੈਗ ਮਾਰਚ ਮੁਲਤਵੀ

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ‘ਚ ਭਾਰੀ ਮੀਂਹ ਕਾਰਨ ਖਾਲਿਸਤਾਨ ਪੱਖੀ ਸੰਗਠਨ (ਅੰਮ੍ਰਿਤਪਾਲ) (Amritpal Singh) ਵਾਰਿਸ ਪੰਜਾਬ ਦੇ ਖਿਲਾਫ ਚੱਲ ਰਹੇ ਪੁਲਿਸ ਅਭਿਆਨ ਦੇ ਹਿੱਸੇ ਵਜੋਂ ਪੁਲਿਸ ਕਮਿਸ਼ਨਰ ਦੀ ਅਗਵਾਈ ‘ਚ ਜਲੰਧਰ ‘ਚ ਕੀਤਾ ਜਾਣ ਵਾਲਾ ਫਲੈਗ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸੋਮਵਾਰ ਨੂੰ ਦੱਸਿਆ ਕਿ ਸਵੇਰੇ ਤੋਂ ਪੈ ਰਹੇ ਮੀਂਹ ਕਾਰਨ ਜਲੰਧਰ ਦੇ ਮਿਲਾਪ ਚੌਂਕ ਤੋਂ ਸਵੇਰੇ 11 ਵਜੇ ਸ਼ੁਰੂ ਹੋਣ ਵਾਲਾ ਫਲੈਗ ਮਾਰਚ ਮੀਂਹ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦਾ ਸਮਾਂ ਬਾਅਦ ਵਿੱਚ ਦੱਸਿਆ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਨੂੰ ਦੋ ਸਾਲਾਂ ਵਿੱਚ 35 ਕਰੋੜ ਰੁਪਏ ਦਾ ਵਿਦੇਸ਼ੀ ਫੰਡ ਮਿਲਿਆ ਹੈ। ਪਾਕਿਸਤਾਨ ‘ਚ ਵੀ ਉਸ ਦੇ ਫੋਨ ਤੋਂ ਗੱਲ ਹੋਈ। ਪੁਲਿਸ ਉਸ ਦਾ ਮੋਬਾਈਲ ਚੈੱਕ ਕਰ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਮੁਤਾਬਿਕ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਨਸ਼ਾ ਛੁਡਾਊ ਕੇਂਦਰ ਦੇ ਨਾਂਅ ‘ਤੇ ਫਿਦਾਇਨ ਹਮਲਾਵਰ ਤਿਆਰ ਕਰ ਰਿਹਾ ਸੀ।

ਜਿਕਰਯੋਗ ਹੈ ਕਿ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਚੱਲ ਰਹੀ ਪੁਲਿਸ ਕਾਰਵਾਈ ਕਾਰਨ ਪੁਲਿਸ ਡਾਇਰੈਕਟਰ ਜਨਰਲ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ।

ਅੰਮ੍ਰਿਤਪਾਲ (Amritpal Singh) ਬਾਰੇ ਵੱਡੇ ਖੁਲਾਸੇ

  • ਅੰਮ੍ਰਿਤਪਾਲ ਨੂੰ ਜਾਰਜੀਆ ਵਿੱਚ ਆਈਐਸਆਈ ਵੱਲੋਂ ਸਿਖਲਾਈ ਦਿੱਤੀ ਗਈ ਸੀ
  • ਅੰਮ੍ਰਿਤਪਾਲ ਨੇ ਪੰਜਾਬ ਵਿੱਚ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਲਈ ਸੋਚੀ ਸਮਝੀ ਯੋਜਨਾ ਬਣਾਈ।
  • ਅੰਮ੍ਰਿਤਪਾਲ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨਾਲ ਵੀ ਸਬੰਧਤ ਹੈ।
  • ਆਈਐਸਆਈ ਨੇ ਫੰਡਿੰਗ ਦਿੱਤੀ।
  • ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਦੁਬਈ ਵਿੱਚ ਰਹਿੰਦਿਆਂ ਹੀ ਆਈਐਸਆਈ ਦੇ ਸੰਪਰਕ ਵਿੱਚ ਆਇਆ ਸੀ, ਜਿੱਥੇ ਪਹਿਲਾਂ ਹੀ ਕਈ ਪਾਕਿਸਤਾਨੀ ਖੁਫੀਆ ਏਜੰਸੀ ਦੇ ਏਜੰਟ ਰਹਿੰਦੇ ਹਨ।
  • ਪਾਕਿਸਤਾਨ ਨੇ ਅੰਮ੍ਰਿਤਪਾਲ ਨੂੰ ਭਾਰਤ ਖਿਲਾਫ ਆਪਣਾ ਹਥਿਆਰ ਬਣਾਇਆ।

ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅਸਲਾ ਐਕਟ ਤਹਿਤ ਨਵਾਂ ਕੇਸ ਦਰਜ

ਪੰਜਾਬ ਪੁਲਿਸ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਖਿਲਾਫ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ਵਿੱਚ ਤਾਜ਼ਾ ਐਫਆਈਆਰ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ 23 ਫਰਵਰੀ ਨੂੰ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜੋ ਸ਼ਨਿੱਚਰਵਾਰ ਨੂੰ ਜਲੰਧਰ ਜ਼ਿਲੇ ‘ਚ ਜਦੋਂ ਉਸ ਦੇ ਕਾਫਲੇ ਨੂੰ ਰੋਕਿਆ ਗਿਆ ਤਾਂ ਪੁਲਿਸ ਦੇ ਹੱਥੋਂ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ ਕਾਫਲੇ ਦਾ ਹਿੱਸਾ ਰਹੇ ਉਸ ਦੇ ਸੱਤ ਸਾਥੀਆਂ ਨੂੰ ਸ਼ਨੀਵਾਰ ਸ਼ਾਮ ਜਲੰਧਰ ਦੇ ਮਹਿਤਪੁਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।