ਸਾਡੇ ਨਾਲ ਸ਼ਾਮਲ

Follow us

21.4 C
Chandigarh
Saturday, February 28, 2026
More
    Home Breaking News Amritpal : ਅ...

    Amritpal : ਅੰਮ੍ਰਿਤਪਾਲ ਦੀ ਸੈਲਫੀ ਆਈ ਸਾਹਮਣੇ, ਵੇਖੋ ਕਿੰਨਾ ਬਦਲਿਆ

    Amritpal

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਭਗੌੜੇ ਅੰਮ੍ਰਿਤਪਾਲ ਸਿੰਘ ( Amritpal ) ਨੂੰ ਗ੍ਰਿਫਤਾਰ ਕਰਨ ਲਈ ਹੁਣ ਪੰਜਾਬ ਪੁਲਿਸ ਨੇਪਾਲ ਪਹੁੰਚ ਗਈ ਹੈ। ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਅਤੇ ਸੈਂਟਰਲ ਇੰਟੈਲੀਜੈਂਸ ਵਿੰਗ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਦੀ ਸੈਲਫੀ ਸਾਹਮਣੇ ਆਈ ਹੈ। ਫਰਾਰ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਪਾਲ ਦਾ ਪੂਰਾ ਚਿਹਰਾ ਸਾਫ ਨਜ਼ਰ ਆ ਰਿਹਾ ਹੈ। ਜਿਸ ਵਿੱਚ ਉਹ ਮੈਰੂਨ ਰੰਗ ਦੀ ਪੱਗ ਅਤੇ ਛੋਟੀ ਦਾੜ੍ਹੀ ਪਾਈ ਨਜ਼ਰ ਆ ਰਹੀ ਹੈ।

    ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਪਾਲ ਦੇ ਨਜ਼ਦੀਕੀ ਗੰਨਮੈਨ ਵਰਿੰਦਰ ਜੌਹਲ ਨੂੰ ਗ੍ਰਿਫਤਾਰ ਕਰ ਲਿਆ ਹੈ।ਉਸ ‘ਤੇ ਐਨਐਸਏ (ਰਾਸ਼ਟਰੀ ਸੁਰੱਖਿਆ ਐਕਟ) ਲਗਾਇਆ ਗਿਆ ਹੈ।

    Amritpal ਅਭਿਆਨ: 353 ਗ੍ਰਿਫਤਾਰ ’ਚੋਂ, 197 ਰਿਹਾਅ

    ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਵਿਰੁੱਧ ਪਿਛਲੇ ਸ਼ਨੀਵਾਰ ਤੋਂ ਪੰਜਾਬ ਪੁਲਿਸ ਚਲਾਈ ਗਈ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫਤਾਰ ਕੀਤੇ ਗਏ 353 ਵਿਅਕਤੀਆਂ ਵਿੱਚੋਂ 197 ਨੂੰ ਐਤਵਾਰ ਸ਼ਾਮ ਤੱਕ ਰਿਹਾਅ ਕਰ ਦਿੱਤਾ ਗਿਆ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ ਅੱਠ ਦਿਨਾਂ ਵਿੱਚ ਉਪਰੋਕਤ 353 ਤੋਂ ਇਲਾਵਾ 40 ਲੋਕ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ ਅਤੇ ਸੱਤ ‘ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਮੂਹ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ।

    ਉਨ੍ਹਾਂ ਕਿਹਾ ਕਿ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿੱਚ ਲੈਣ ਤੋਂ ਪਹਿਲਾਂ ਜਾਂਚ ਅਧਿਕਾਰੀ ਅਤੇ ਉਨ੍ਹਾਂ ਦੇ ਸੀਨੀਅਰ ਅਧਿਕਾਰੀ ਉਪਲੱਬਧ ਸਬੂਤਾਂ ਨੂੰ ਦੇਖ ਕੇ ਆਪਣੀ ਤਸੱਲੀ ਕਰ ਲੈਣ। ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਬਣਾਈ ਰੱਖਣ ਅਤੇ ਅਫ਼ਵਾਹਾਂ ਜਾਂ ਝੂਠੀਆਂ ਖ਼ਬਰਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਕਰਦਿਆਂ ਡਾਇਰੈਕਟਰ ਜਨਰਲ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪੁਲਿਸ ਨੇ ਅੱਜ ਵੀ ਕਈ ਇਲਾਕਿਆਂ ਵਿੱਚ ਫਲੈਗ ਮਾਰਚ, ਨਾਕਾਬੰਦੀ, ਗਸ਼ਤ ਵਰਗੀਆਂ ਗਤੀਵਿਧੀਆਂ ਜਾਰੀ ਰੱਖੀਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here