ਸਾਡੇ ਨਾਲ ਸ਼ਾਮਲ

Follow us

22.5 C
Chandigarh
Saturday, February 7, 2026
More
    Home Breaking News Punjab News: ...

    Punjab News: ਹੁਣੇ-ਹੁਣੇ ਪੰਜਾਬ ਤੋਂ ਆਈ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ…

    Punjab News

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੋਂ ਵੱਡੀ ਖਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਖਡੂਰ ਸਾਹਿਬ ਤੋਂ ਆਜਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸ ਗੱਲ ਦੀ ਪੁਸ਼ਟੀ ਐਸਐਸਪੀ ਅੰਕੁਰ ਗੁਪਤਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ। ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ। (Punjab News)

    Read This : Punjab News: ਪੰਜਾਬ ਦੇ ਅਧਿਕਾਰੀਆਂ ਨੂੰ ਜਾਰੀ ਹੋਏ ਨਵੇਂ ਹੁਕਮ, ਡੀਜੀਪੀ ਗੌਰਵ ਯਾਦਵ ਦਾ ਐਕਸ਼ਨ…

    ਪੰਜਾਬ ਦੀਆਂ ਹੋਰ ਖਬਰਾਂ | Punjab News

    ਸਖ਼ਤ ਹੋਈ ਹਾਈ ਕੋਰਟ, ਪੰਜਾਬ ਸਰਕਾਰ ਨੂੰ ਚਾੜ੍ਹੇ ਸਖ਼ਤ ਆਦੇਸ਼

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਅਵਾਰਾ ਪਸ਼ੂਆਂ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਾਫ਼ੀ ਜ਼ਿਆਦਾ ਸਖ਼ਤ ਹੋ ਗਈ ਹੈ। ਜਿਸ ਦੌਰਾਨ ਪੰਜਾਬ ਸਰਕਾਰ ਨੂੰ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਅਵਾਰਾ ਪਸ਼ੂਆਂ ਦੇ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਨਾਲ ਹੀ ਸਥਾਨਕ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸੜਕਾਂ ’ਤੇ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ ਕੇ ਕੈਟਲ ਪਾਊਂਡ ਵਿੱਚ ਰੱਖਣ ਤਾਂ ਕਿ ਇਨ੍ਹਾਂ ਅਵਾਰਾ ਪਸ਼ੂਆਂ ਕਾਰਨ ਰਹੇ ਸੜਕੀਂ ਹਾਦਸੇ ਘਟ ਸਕਣ। (Punjab News)

    457 ਚੱਲ ਰਹੀਆਂ ਹਨ ਗਊਸ਼ਾਲਾਵਾਂ, ਰੱਖੇ ਜਾਂਦੇ ਹਨ ਅਵਾਰਾ ਪਸ਼ੂ | Punjab News

    ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਰਾਹੀਂ ਮੰਗ ਕੀਤੀ ਗਈ ਸੀ ਕਿ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਤਦਾਦ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਅਤੇ ਇਹ ਅਵਾਰਾ ਪਸ਼ੂ ਸੜਕਾਂ ਹਾਦਸਾ ਕਰਨ ਵਿੱਚ ਅਹਿਮ ਰੋਲ ਵੀ ਅਦਾ ਕਰ ਰਹੇ ਹਨ। ਜਿਸ ਕਾਰਨ ਇਨਸਾਨੀ ਜ਼ਿੰਦਗੀ ਦਾ ਨੁਕਸਾਨ ਵੀ ਹੋ ਰਿਹਾ ਹੈ। ਇਸ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਗਈ ਸੀ ਤਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਅਵਾਰਾ ਪਸ਼ੂਆਂ ਸਬੰਧੀ ਨਿਯਮ ਬਣ ਗਏ ਹਨ (Punjab News)

    ਜਲਦ ਹੀ ਇਨ੍ਹਾਂ ’ਤੇ ਕਾਰਵਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇਸ ਸਮੇਂ 457 ਗਊਸ਼ਾਲਾਵਾਂ ਚੱਲ ਰਹੀਆਂ ਹਨ ਤਾਂ ਇਨ੍ਹਾਂ ਗਊਸ਼ਾਲਾਵਾਂ ਵਿੱਚ ਹੀ ਅਵਾਰਾ ਪਸ਼ੂਆਂ ਨੂੰ ਰੱਖਿਆ ਜਾ ਰਿਹਾ ਹੈ। ਇਸ ’ਤੇ ਹਾਈ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਬੰਧੀ ਨਿਯਮ ਤਿਆਰ ਕਰ ਦਿੱਤੇ ਗਏ ਹਨ ਤਾਂ ਕੁਝ ਸਮਾਂ ਸਰਕਾਰ ਨੂੰ ਦੇਣਾ ਚਾਹੀਦਾ ਹੈ। ਇਸ ਨਾਲ ਹੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਾਲ ਹੀ ਸੜਕਾਂ ’ਤੇ ਅਵਾਰਾ ਪਸ਼ੂਆਂ ਨੂੰ ਘੁੰਮਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਸ ਲਈ ਨਗਰ ਕੌਂਸਲ ਤੇ ਨਗਰ ਨਿਗਮ ਸਣੇ ਸਥਾਨਕ ਸਰਕਾਰਾਂ ਵਿਭਾਗ ਆਪਣੇ ਆਪਣੇ ਇਲਾਕੇ ਵਿੱਚ ਅਵਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾਵਾਂ ਵਿੱਚ ਛੱਡ ਕੇ ਆਉਣ ਦਾ ਕੰਮ ਤੁਰੰਤ ਕਰਨ। (Punjab News)

    LEAVE A REPLY

    Please enter your comment!
    Please enter your name here