ਅੰਮ੍ਰਿਤਪਾਲ ਸਿੰਘ ਦਾ ਫਾਈਨਾਂਸਰ ਗ੍ਰਿਫ਼ਤਾਰ, ਪੰਜਾਬ ਭਰ ਵਿੱਚ ਵਾਹਨਾਂ ਦੀ ਚੈਕਿੰਗ ਤੇ ਫਲੈਗ ਮਾਰਚ ਜਾਰੀ

Amritpal

Amritpal ਸਿੰਘ ਨੂੰ ਫੜਨ ਲਈ ਪੁਲਿਸ ਕਰ ਰਹੀ ਐ ਵਾਹਨਾਂ ਦੀ ਚੈਕਿੰਗ

ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ (Amritpal) ਨੂੰ ਜਲੰਧਰ-ਮੋਗਾ ਰੋਡ ’ਤੇ ਫੜਨ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿੱਥੇ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਸ ਦੇ ਸਲਾਹਕਾਰ ਅਤੇ ਫਾਈਨਾਂਸਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਅੰਮਿ੍ਰਤਪਾਲ ਸਿੰਘ ਦੇ ਕਥਿਤ ਸਲਾਹਕਾਰ ਅਤੇ ਫਾਈਨਾਂਸਰ ਦਾ ਨਾਂਅ ਦਲਜੀਤ ਸਿੰਘ ਕਲਸੀ ਉਰਫ ਸਰਬਜੀਤ ਸਿੰਘ ਕਲਸੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਗੁਰੂਗ੍ਰਾਮ ਤੋਂ ਫੜਿਆ ਗਿਆ ਹੈ।

ਜਲੰਧਰ ਦੇ ਪੁਲਿਸ ਕਮਿਸਨਰ ਨੇ ਕਿਹਾ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ : ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸ਼ਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ ਕਿ ਅੰਮਿ੍ਰਤਪਾਲ ਸਿੰਘ ਭਗੌੜਾ ਹੈ, ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ ’ਚ ਖੜ੍ਹੀ ਮਿਲੀ।

ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ : ਪੰਜਾਬ ਪੁਲਿਸ

ਉਨ੍ਹਾਂ ਕਿਹਾ ਕਿ ਜੁਰਮਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਮੁਕੱਦਮਾ ਚਲਾਇਆ ਜਾਵੇਗਾ ਅਤੇ ਪੁਲਿਸ ਨੂੰ ਲੋੜੀਂਦੇ ਸਾਰੇ ਵਿਅਕਤੀ ਆਪਣੇ-ਆਪ ਨੂੰ ਕਾਨੂੰਨ ਦੀ ਪ੍ਰਕਿਰਿਆ ਵਿੱਚ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਲਈ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਇਸ ਦੌਰਾਨ, ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਸਰਚ ਆਪਰੇਸਨ ਜਾਰੀ ਹੈ

ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ ਪੁਲਿਸ ਨੇ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਅੰਮਿ੍ਰਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ ਜਦਕਿ ਅੰਮਿ੍ਰਤਪਾਲ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਅੰਮਿ੍ਰਤਪਾਲ ਨੂੰ ਫੜਨ ਲਈ ਜਲੰਧਰ ਦੇ ਪਿੰਡ ਸ਼ਰੀਂਹ ਵਿੱਚ ਤਲਾਸੀ ਮੁਹਿੰਮ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।