ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਸਬੰਧੀ ਮਾਂ ਨੇ ਦਿੱਤਾ ਬਿਆਨ, ਜਾਣੋ ਕੀ ਕਿਹਾ..

Amritpal Singh

ਅੰਮ੍ਰਿਤਸਰ। ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ (Amritpal Singh) ਸਿੰਘ ਦੇ ਲੋਕ ਸਭਾ ਚੋਣ ਲਡ਼ਨ ਸਬੰਧੀ ਖਬਰਾਂ ਚੱਲ ਰਹੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਸਪੈਂਸ ਸੀ। ਅੱਜ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਲਡ਼ਨਗੇ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਸ ਦੇ ਵਕੀਲ ਵਕੀਲ ਰਾਜਦੇਵ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਉਹ ਲੋਕ ਸਭਾ ਚੋਣ ਲੜਨਗੇ। ਦੱਸ ਦੇਈਏ ਕਿ ਫਿਲਹਾਲ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। ਉਸ ਦੇ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਹੈ।

ਇਹ ਵੀ ਪੜ੍ਹੋ: ਜਗਦੀਪ ਸਿੰਘ ਨੰਬਰਦਾਰ ਪੰਜਾਬ ਕਿਸਾਨ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕਰਨ ਕੀਤਾ ਸੀ। ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਗਈ ਤਾਂ ਉਹ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਕਰੀਬ ਇੱਕ ਮਹੀਨੇ ਬਾਅਦ ਉਸਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਵੀ ਲਾਇਆ ਗਿਆ ਹੈ।

ਅੰਮ੍ਰਿਤਪਾਲ ਸਿੰਘ ’ਤੇ ਕੀ ਹੈ ਮਾਮਲਾ (Amritpal Singh)

ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ (Amritpal Singh) ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਮਾਮਲੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਹਨ। ਦਰਅਸਲ ਪੁਲਿਸ ਨੇ ਅੰਮ੍ਰਿਤਪਾਲ ਦੇ ਕਰੀਬੀ ਲਵਪ੍ਰੀਤ ਸਿੰਘ ਤੂਫਾਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਪੁਲਿਸ ਨੇ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਸਨ ਪਰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਇਸ ਨੂੰ ਤੋੜ ਦਿੱਤਾ ਸੀ ਅਤੇ ਥਾਣੇ ਅੰਦਰ ਵੜ ਗਏ ਸਨ। ਇਸ ਦੌਰਾਨ ਛੇ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।

LEAVE A REPLY

Please enter your comment!
Please enter your name here