ਇੱਕ ਵੀ ਗੋਲੀ ਚੱਲੇ ਬਿਨਾਂ ਅੰਮ੍ਰਿਤਪਾਲ ਨੂੰ ਕੀਤਾ ਗ੍ਰ੍ਰ੍ਰਿਫਤਾਰ :  ਮੁੱਖ ਮੰਤਰੀ

Amritpal Singh

ਸੂਬੇ ਦੀ ਅਮਨ-ਸ਼ਾਂਤੀ ਤੇ ਸਦਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਿਪਟਿਆ ਜਾਏਗਾ ਸਖ਼ਤੀ ਨਾਲ

  • ਮੈਨੂੰ ਦੇਰ ਰਾਤ ਹੀ ਮਿਲੀ ਜਾਣਕਾਰੀ ਤੇ ਮੈਂ ਪੂਰੀ ਰਾਤ ਅਫ਼ਸਰਾਂ ਨਾਲ ਰਾਬਤੇ ’ਚ ਰਿਹਾ-ਮੁੱਖ ਮੰਤਰੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਗਰਮਖਿਆਲੀ ਆਗੂ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫਤਾਰ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਮ ਆਦਮੀ ਦੀ ਸਰਕਾਰ ਪੂਰੀ ਤਰਾਂ ਵਚਨਬੱਧ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਅੰੰਮ੍ਰਿਤਪਾਲ ਸਿੰਘ ਜੋ ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਹੱਥਠੋਕਾ ਸੀ, ਦੇ ਖਿਲਾਫ਼ ਵਿੱਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਬੇਕਸੂਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੰਘੀ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗਿ੍ਰਫਤਾਰ ਕਰ ਸਕਦੀ ਸੀ ਪਰ ਉਹ ਕਦੇ ਵੀ ਖੂਨ-ਖਰਾਬਾ ਨਹੀਂ ਹੋਣਾ ਦੇਣਾ ਚਾਹੁੰਦੇ ਸਨ ਅਤੇ ਅੱਜ ਇਕ ਵੀ ਗੋਲੀ ਚਲਾਏ ਬਿਨਾਂ ਵੱਖਵਾਦੀ ਨੇਤਾ ਨੂੰ ਗਿ੍ਰਫਤਾਰ ਕਰ ਲਿਆ ਗਿਆ।

ਸਮੁੱਚੀ ਕਾਰਵਾਈ ਮੁੱਖ ਮੰਤਰੀ ਦੀ ਅਗਵਾਈ ਤੇ ਸਖਤ ਨਿਗਰਾਨੀ ’ਚ ਹੋਈ

Amritpal

ਉਨਾਂ ਕਿਹਾ ਕਿ ਇਹ ਸੂਬੇ ਦੀ ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ ਪਰ ਸੂਬਾ ਸਰਕਾਰ ਨੇ ਅਜਿਹੇ ਸਾਰੇ ਲੋਕਾਂ ਨੂੰ ਗਿ੍ਰਫਤਾਰ ਕਰਕੇ ਇਸ ਸਾਜ਼ਿਸ਼ ਨੂੰ ਬੁਰੀ ਤਰਾਂ ਨਾਕਾਮ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਧਾਰਮਿਕ ਆਗੂ ਐਲਾਨਣ ਵਾਲਾ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਗਿ੍ਰਫਤਾਰ ਕਰ ਲਿਆ ਜੋ ਨੌਜਵਾਨਾਂ ਨੂੰ ਹਥਿਆਰ ਚੁੱਕਣ ਅਤੇ ਦੇਸ਼ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਕਸਾਉਣ ਵਾਲੀ ਸੰਸਥਾ ਚਲਾ ਰਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਭਗੌੜੇ ਨੂੰ ਫੜਨ ਲਈ ਸ਼ਨਿੱਚਰਵਾਰ ਸ਼ਾਮ ਤੋਂ ਚੱਲ ਰਹੇ ਅਪ੍ਰੇਸ਼ਨ ਬਾਰੇ ਜਾਣਦੇ ਸਨ ਅਤੇ ਸ਼ਨਿਚਰਵਾਰ ਤੇ ਐਤਵਾਰ ਦੀ ਰਾਤ ਉਹ ਸੁੱਤੇ ਵੀ ਨਹੀਂ ਕਿਉਂਕਿ ਉਹ ਅਧਿਕਾਰੀਆਂ ਤੋਂ ਹਰ 15 ਮਿੰਟ ਬਾਅਦ ਜਾਣਕਾਰੀ ਲੈਂਦੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਰਾਰਤੀ ਅਨਸ਼ਰਾ ਨੂੰ ਚਿਤਾਵਨੀ, ਸ਼ਾਂਤੀ ਕੀਤੀ ਭੰਗ ਤਾਂ ਹੋਏਗੀ ਕਾਰਵਾਈ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਸੂਬੇ ਦੇ ਨੌਜਵਾਨਾਂ ਨੂੰ ਧਰਮ ਦੇ ਨਾਂ ’ਤੇ ਚਲਾਈਆਂ ਜਾ ਰਹੀਆਂ ਨਫਰਤ ਦੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦਿੱਤਾ ਜਾਵੇਗਾ। ਮੈਂ ਨੌਜਵਾਨਾਂ ਦੇ ਹੱਥਾਂ ’ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਮੈਡਲ ਅਤੇ ਅਹਿਮ ਅਹੁਦਿਆਂ ’ਤੇ ਨਿਯੁਕਤੀ ਦੇਖਣਾ ਚਾਹੁੰਦੇ ਹਨ ਪਰ ਇਹ ਆਗੂ ਨੌਜਵਾਨਾਂ ਨੂੰ ਹੱਥਾਂ ’ਚ ਹਥਿਆਰ ਫੜਨ ਦਾ ਸੱਦਾ ਦੇ ਕੇ ਪੁੱਠੇ ਰਾਹ ਉਤੇ ਤੋਰਨਾ ਚਾਹੁੰਦੇ ਹਨ।”

ਉਨਾਂ ਕਿਹਾ ਕਿ ਕੁਝ ਤਾਕਤਾਂ ਇਹ ਭਰਮ ਪਾਲ ਰਹੀਆਂ ਹਨ ਕਿ ਉਹ ਲੋਕਾਂ ਨੂੰ ਫਿਰਕੂ ਲੀਹਾਂ ’ਤੇ ਵੰਡ ਸਕਦੀਆਂ ਹਨ ਪਰ ਅਜਿਹਾ ਕਿਸੇ ਵੀ ਕੀਮਤ ਉਤੇ ਸੰਭਵ ਨਹੀਂ ਕਿਉਂਕਿ ਅਮਨ ਪਸੰਦ ਪੰਜਾਬੀ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇਸ ’ਤੇ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਕੁਝ ਵੀ ਉਗ ਸਕਦਾ ਹੈ। ਉਨਾਂ ਨੇ ਕੌਮੀ ਆਜ਼ਾਦੀ ਸੰਘਰਸ਼, ਸੂਬੇ ਦੀਆਂ ਸਰਹੱਦਾਂ ਦੀ ਰਾਖੀ ਦੇ ਨਾਲ-ਨਾਲ ਹਰੀ ਅਤੇ ਚਿੱਟੀ ਕ੍ਰਾਂਤੀ ਦੇ ਦੌਰ ਦੀ ਸ਼ੁਰੂਆਤ ਕਰਕੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਵੀ ਚੇਤੇ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸੂਬੇ ਦੇ ਚਾਰ ਬਹਾਦਰ ਜਵਾਨਾਂ ਨੇ ਜੰਮੂ-ਕਸ਼ਮੀਰ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ