ਅੰਮ੍ਰਿਤਪਾਲ ਛੱਤਰੀ ਲੈ ਕੇ ਜਾਂਦਾ ਦਿਸਿਆ, ਪੁਲਿਸ ਨੇ ਕੀਤੀ ਕਾਰਵਾਈ ਤੇਜ਼

Amritpal

(ਸੱਚ ਕਹੂੰ ਨਿਊਜ) ਚੰਡੀਗੜ੍ਹ। ਪੰਜਾਬ ਪੁਲਿਸ ਛੇਵੇਂ ਦਿਨ ਵੀ ਭਗੌੜੇ ਅੰਮ੍ਰਿਤਪਾਲ (Amritpal) ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਅੰਮ੍ਰਿਤਪਾਲ ਦੀ ਇੱਕ ਹੋਰ ਨਵੀਂ ਸੀਸੀਸੀਟੀ ਤਸਵੀਰ ਸਾਹਮਣੇ ਆਈ ਹੈ, ਜਿਸ ’ਚ ਉਹ ਛਤਰੀ ਲੈ ਕੇ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ। ਪੁਲਿਸ ਵਲੋਂ ਨਾਕਾਬੰਦੀ ਕਰਕੇ ਹਰ ਇੱਕ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਉਹ ਪੰਜਾਬ ਤੋਂ ਭੱਜ ਕੇ ਹਰਿਆਣਾ ਚਲਾ ਗਿਆ ਸੀ। ਉਹ 19 ਅਤੇ 20 ਮਾਰਚ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿਖੇ ਰੁੱਕਿਆ ਸੀ। ਇਸ ਗੱਲ ਦਾ ਖੁਲਾਸਾ ਪੁਲਿਸ ਵੱਲੋਂ ਔਰਤ ਤੋਂ ਕੀਤੀ ਪੁੱਛਗਿੱਛ ਦੌਰਾਨ ਹੋਇਆ ਹੈ।

ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਅਹਿਮ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦਾ ਨਵਾਂ ਆਖਰੀ ਟਿਕਾਣਾ ਸ਼ਾਹਬਾਦ, ਹਰਿਆਣਾ ਦਾ ਪਤਾ ਲੱਗਾ ਹੈ। ਜਿਵੇਂ ਹੀ ਪਤਾ ਲੱਗਾ ਕਿ ਉਹ ਪੰਜਾਬ ਤੋਂ ਬਾਹਰ ਚਲਾ ਗਿਆ ਹੈ, ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਾਨੂੰ ਸੂਚਨਾ ਮਿਲ ਰਹੀ ਹੈ, ਅਸੀਂ ਇਸ ‘ਤੇ ਨਜ਼ਰ ਰੱਖ ਰਹੇ ਹਾਂ।

ਹੁਣ ਤੱਕ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ

ਆਈਜੀ ਸੁਖਚੈਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ 30 ਮੁਲਜ਼ਮ ਕੱਟੜ ਅਪਰਾਧੀ ਹਨ। ਫਿਲਹਾਲ ਉਹ ਹਿਰਾਸਤ ‘ਚ ਹਨ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਬਾਕੀ 177 ਲੋਕਾਂ ਖਿਲਾਫ ਅਰੋਗਤਾ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦਾ ਹੁਲੀਆ ਹਾਲੇ ਸੇਮ ਹੈ, ਪਰ ਉਸ ਨੇ ਪੱਗ ਬੰਨ੍ਹੀ ਹੋਈ ਹੈ, ਐਨਕਾਂ ਲਾਈਆਂ ਹੋਈਆਂ ਹਨ ਅਤੇ ਉਸ ਨੇ ਦਾੜ੍ਹੀ ਨਾਲ ਮੁੱਛਾਂ ਫਿਕਸ ਕਰ ਲਈਆਂ ਹਨ।

ਅੰਮ੍ਰਿਤਪਾਲ 19 ਮਾਰਚ ਸ਼ਾਹਬਾਦ ’ਚ ਰੁੱਕਿਆ ਸੀ

ਅੰਮ੍ਰਿਤਪਾਲ 19 ਮਾਰਚ ਦੀ ਰਾਤ ਨੂੰ ਸ਼ਾਹਬਾਦ ਵਿੱਚ ਬਲਜੀਤ ਕੌਰ ਦੇ ਘਰ ਠਹਿਰਿਆ ਸੀ। ਔਰਤ ਉਸ ਨੂੰ ਢਾਈ ਸਾਲਾਂ ਤੋਂ ਜਾਣਦੀ ਸੀ। ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਔਰਤ ਨੂੰ ਗ੍ਰ੍ਰਿਫਤਾਰ ਕਰ ਲਿਆ ਹੈ। ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਹਥਿਆਰਾਂ ਨੂੰ ਖੋਲ੍ਹਣ-ਜੋੜਨ ਦੀ ਦਿੱਤੀ ਜੀ ਰਹੀ ਸੀ ਸਿਖਲਾਈ

ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਦੇ ਫੋਨ ਦੀ ਜਾਂਚ ਕੀਤੀ ਗਈ। ਇਸ ਵਿਚ ਸਬੂਤ ਮਿਲੇ ਹਨ ਕਿ ਇਹ ਲੋਕ ਜੱਲੂਪੁਰ ਖੇੜਾ ਨੇੜੇ ਫਾਇਰਿੰਗ ਰੇਂਜ ਬਣਾ ਕੇ ਹਥਿਆਰਾਂ ਦੀ ਵਰਤੋਂ ਕਰਨ ਦਾ ਅਭਿਆਸ ਕਰ ਰਹੇ ਸਨ। ਆਨੰਦਪੁਰ ਖਾਲਸਾ ਫੋਰਸ ਦੇ ਹੋਲੋਗ੍ਰਾਮ ਬਣਾ ਰੱਖੇ ਸਨ। । ਇਸ ਤੋਂ ਇਲਾਵਾ ਹਥਿਆਰਾਂ ਨੂੰ ਖੋਲ੍ਹਣ-ਜੋੜਨ ਦੀ ਸਿਖਲਾਈ ਦਿੱਤੀ ਜਾ ਰਹੀ ਸੀ।

ਅੰਮ੍ਰਿਤਪਾਲ ਦਾ ਸਾਥੀ ਗੋਰਖਾ ਬਾਬਾ ਗ੍ਰਿਫ਼ਤਾਰ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਗੋਰਖਾ ਬਾਬਾ ਪਿੰਡ ਮਾਂਗੇਵਾਲ (ਮਲੌਦ) ਦਾ ਰਹਿਣ ਵਾਲਾ ਹੈ। ਗੋਰਖਾ ਬਾਬਾ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ। ਉਹ ਅਜਨਾਲਾ ਕਾਂਡ ਵਿੱਚ ਵੀ ਨਾਮਜਦ ਦੱਸਿਆ ਜਾ ਰਿਹਾ ਹੈ। ਗੋਰਖਾ ਬਾਬਾ ਅੰਮ੍ਰਿਤਪਾਲ (Amritpal) ਦਾ ਗੰਨਮੈਨ ਬਣ ਕੇ ਉਸ ਦੇ ਨਾਲ ਰਹਿੰਦਾ ਸੀ

ਹੁਣ ਤੱਕ ਛੇ ਕੇਸ ਦਰਜ

ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਅੱਜ ਪਹਿਲੇ ਦਿਨ 78, ਦੂਜੇ ਦਿਨ 34 ਅਤੇ ਤੀਜੇ ਦਿਨ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਮੈਂਬਰਾਂ ਖਿਲਾਫ਼ ਫਰਵਰੀ ਤੋਂ ਹੁਣ ਤੱਕ ਛੇ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼, ਪੁਲਿਸ ਦੇ ਕੰਮ ਵਿੱਚ ਵਿਘਨ ਪਾਉਣ, ਪੁਲਿਸ ਮੁਲਾਜ਼ਮਾਂ ਨੂੰ ਜਖਮੀ ਕਰਨ, ਅਸਲਾ ਐਕਟ ਦੀ ਉਲੰਘਣਾ ਅਤੇ ਕਤਲ ਦੇ ਦੋਸ਼ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ