ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ | Punjab Encounter
- ਗੈਂਗਸਟਰ ਅੰਮ੍ਰਿਤਪਾਲ ਅਮਰੀ ਨੇ 4 ਲੋਕਾਂ ਦਾ ਕੀਤਾ ਸੀ ਕਤਲ | Punjab Encounter
ਅੰਮ੍ਰਿਤਸਰ (ਰਾਜਨ ਮਾਨ)। ਅੰਮ੍ਰਿਤਸਰ ਪੁਲਿਸ ਨੇ ਅੱਜ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿੱਥੇ ਪੰਜਾਬ ਦੇ ਅੰਮ੍ਰਿਤਸਰ ਦੇ ਪਿੰਡ ਜੰਡਿਆਲਾ ਗੁਰੂ ’ਚ ਇੱਕ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ ਸੀ। ਉਹ 3 ਕਤਲ ਕੇਸਾਂ ’ਚ ਸ਼ਾਮਲ ਸੀ। ਜਿਸ ’ਚ 4 ਲੋਕਾਂ ਦੀ ਮੌਤ ਹੋਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਦੀ ਵਾਂਟੇਡ ਲਿਸਟ ’ਚ ਸੀ। (Punjab Encounter)
ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੂੰ ਵੱਡਾ ਝਟਕਾ, ਨਹੀਂ ਲੜ ਸਕਣਗੇ 2024 ਦੀਆਂ ਰਾਸ਼ਟਰਪਤੀ ਚੋਣਾਂ
ਇਹ ਮੁਲਜ਼ਮ ਕਈ ਮਾਮਲਿਆਂ ’ਚ ਲੋੜੀਂਦਾ ਸੀ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਇਸ ਮਾਮਲੇ ’ਚ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਇੱਕ ਕੇਸ ਦੇ ਸਿਲਸਿਲੇ ’ਚ ਲੈ ਕੇ ਆਈ ਸੀ ਅਤੇ ਉਸ ਨੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਇਸ ਦੌਰਾਨ ਉਹ ਪੁਲਿਸ ਦੀ ਕਾਰਵਾਈ ’ਚ ਮਾਰਿਆ ਗਿਆ। ਇੱਕ ਮੁਕਾਬਲੇ ’ਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਇਆ ਹੈ। (Punjab Encounter)