ਅੰਮ੍ਰਿਤਪਾਲ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੰਮ੍ਰਿਤਪਾਲ ਸਿੰਘ (Amritpal Singh) ਨੂੰ ਮਿਲਣ ਲਈ ਉਸ ਦੇ ਮਾਤਾ-ਪਿਤਾ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਪੁੱਜੇ। ਅੱਜ ਜੇਲ੍ਹ ਵਿੱਚ ਮਾਪਿਆਂ ਨਾਲ ਉਸਦੀ ਪਹਿਲੀ ਮੁਲਾਕਾਤ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਨੂੰ ਮਿਲਣ ਲਈ ਉਸ ਦੀ ਮਾਂ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਹੀ ਪੁੱਜੇ ਹਨ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਬਰਨਾਲਾ ਤੋਂ ਸਾਬਕਾ ਸੰਸਦ ਮੈਂਬਰ ਤੇ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਅਤੇ ਇਕ ਹੋਰ ਵਕੀਲ ਬ੍ਰਿਜ ਸ਼ਰਮਾ ਸਮੇਤ ਪਹੁੰਚੇ ਹਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਦਿਨ ਪਹਿਲਾਂ ਉਸਦੀ ਪਤਨੀ ਕਿਰਨਦੀਪ ਕੌਰ ਅੰਮ੍ਰਿਤਪਾਲ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। (Amritpal Singh )
ਇਹ ਵੀ ਪੜ੍ਹੋ : ਪੰਜਾਬ ਦੇ ਪੇਂਡੂ ਸਸਤੇ ਰਾਸ਼ਨ ਡਿੱਪੂਆਂ ਸਬੰਧੀ ਆਇਆ ਵੱਡਾ ਅਪਡੇਟ, ਹੁਣੇ ਪੜ੍ਹੋ
ਜਿਕਰਯੋਗ ਹੈ ਕਿ ਅੰਮ੍ਰਿਤਪਾਲ ਆਪਣੇ ਸਾਥੀਆਂ ਸਮੇਤ 18 ਮਾਰਚ ਨੂੰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਤੋਂ ਮੋਗਾ ਲਈ ਰਵਾਨਾ ਹੋਏ ਸਨ। ਇਸ ਦੌਰਾਨ ਪੁਲਿਸ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਆਪਣੇ ਸਾਥੀਆਂ ਸਮੇਤ ਫਰਾਰ ਹੋ ਗਿਆ ਸੀ। ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਨੇ ਕਈ ਸੂਬਿਆਂ ’ਚ ਅਲਰਟ ਜਾਰੀ ਕੀਤਾ ਸੀ। ਆਖਰ ਮੋਗਾ ਤੋਂ ਅੰਮ੍ਰ੍ਰਿਤਪਾਲ ਨੂੰ ਗ੍ਰਿਫਤਾਰ ਕਰਕੇ ਡਿਬਰੂਗੜ ਜੇਲ੍ਹ ਭੇਜ ਦਿੱਤਾ ਸੀ।
ਕਿਰਨਦੀਪ ਨੂੰ ਰੋਕਿਆ ਸੀ ਅੰਮ੍ਰਿਤਸਰ ਏਅਰਪੋਰਟ ‘ਤੇ (Amritpal Singh)
ਕਿਰਨਦੀਪ ਕੌਰ ਨੂੰ ਵਿਦੇਸ਼ ਜਾਣ ਤੋਂ ਰੋਕਿਆ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਨੂੰ 20 ਅਪਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਵਾਪਸ ਮੋੜ ਦਿੱਤਾ ਗਿਆ।