ਪੰਜਾਬ ‘ਚ ਅੰਮ੍ਰਿਤਸਰ ਤੇ ਆਦਮਪੁਰ ਸਭ ਤੋਂ ਠੰਢੇ ਇਲਾਕੇ

Amritsar, Adampur, Coldest, Regions, Punjab

ਸੱਚ ਕਹੂੰ ਨਿਊਜ਼,
ਚੰਡੀਗੜ੍ਹ, 25 ਦਸੰਬਰ

ਪੰਜਾਬ ਦੇ ਅੰਮ੍ਰਿਤਸਰ ਅਤੇ ਆਦਮਪੁਰ ‘ਚ ਕੜਾਕੇ ਦੀ ਠੰਢ ਪੈ ਰਹੀ ਹੈ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕੇ ਜ਼ਬਰਦਸਤ ਠੰਢ ਦੀ ਲਪੇਟ ‘ਚ ਹਨ ਇੱਥੇ ਮੌਸਮ ਦਫ਼ਤਰ ਨੇ ਦੱਸਿਆ ਕਿ ਦੋਵਾਂ ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ਆਮ ਤੋਂ ਹੇਠਾਂ ਹੈ ਅੰਮ੍ਰਿਤਸਰ ਅਤੇ ਆਦਮਪੁਰ ‘ਚ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ

ਬਠਿੰਡਾ ‘ਚ ਵੀ ਕੜਾਕੇ ਦੀ ਠੰਢ  ਪੈ ਰਹੀ ਹੈ ਅਤੇ ਇੱਥੋਂ ਦਾ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਫਰੀਦਕੋਟ ‘ਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ, ਗੁਰਦਾਸਪੁਰ ‘ਚ ਪੰਜ ਡਿਗਰੀ ਸੈਲਸੀਅਸ ਤਾਂ ਹਲਵਾੜਾ ‘ਚ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਚੰਡੀਗੜ੍ਹ ‘ਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹਰਿਆਣਾ ਦੇ ਨਾਰਨੌਲ ‘ਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਜਦੋਂਕਿ ਹਿਸਾਰ ‘ਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਹੋਇਆ ਰੋਹਤਕ ‘ਚ ਰਾਤ ਦਾ ਤਾਪਮਾਨ ਛੇ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।