ਬੀਐੱਸਐੱਫ ਨੇ ਸੁੱਟਿਆ ਪਾਕਿਸਤਾਨੀ ਡਰੋਨ

BSF

21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ | Amritsar News

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਭਾਰਤ-ਪਾਕਿਸਤਾਨ (Amritsar News) ਸਰਹੱਦ ’ਤੇ ਪਾਕਿਸਤਾਨੀ ਸਮੱਗਲਰਾਂ ਦੇ ਡਰੋਨ ਨੇ ਇਕ ਵਾਰ ਫਿਰ ਘੁਸਪੈਠ ਕੀਤੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਚੌਕਸ ਜਵਾਨਾਂ ਨੇ ਇਸ ਡਰੋਨ ਨੂੰ ਡੇਗਣ ’ਚ ਸਫਲਤਾ ਹਾਸਲ ਕੀਤੀ ਹੈ। ਜਵਾਨਾਂ ਨੇ ਤਲਾਸੀ ਤੋਂ ਬਾਅਦ ਡਰੋਨ ਨੂੰ ਕਬਜੇ ’ਚ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਡਰੋਨ ਨਾਲ ਹੈਰੋਇਨ ਦੀ ਇੱਕ ਖੇਪ ਵੀ ਬੰਨ੍ਹੀ ਗਈ ਸੀ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਹਾਸਲ ਹੋਈ ਜਾਣਕਾਰੀ ਮੁਤਾਬਿਕ ਬੀਐੱਸਐੱਫ ਦੇ ਜਵਾਨਾਂ ਨੂੰ ਅੰਮਿ੍ਰਤਸਰ (Amritsar) ਦੇ ਅਟਾਰੀ ਅੰਤਰਰਾਸ਼ਟਰੀ ਸਰਹੱਦ ਅਧੀਨ ਪੈਂਦੇ ਪਿੰਡ ਰਤਨਾਖੁਰਦ ਨੇੜੇ ਇਹ ਸਫਲਤਾ ਮਿਲੀ ਹੈ। ਬੀਐੱਸਐੱਫ ਦੇ ਜਵਾਨ ਗਸਤ ’ਤੇ ਸਨ। ਰਾਤ 9.45 ਵਜੇ ਡਰੋਨ ਦੀ ਆਵਾਜ ਸੁਣਾਈ ਦਿੱਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਮਿੰਟਾਂ ਬਾਅਦ ਡਰੋਨ ਦੀ ਆਵਾਜ ਬੰਦ ਹੋ ਗਈ। ਜਿਸ ਤੋਂ ਬਾਅਦ ਜਵਾਨਾਂ ਨੇ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਟੁਕੜਿਆਂ ’ਚ ਮਿਲਿਆ ਘੁਸਪੈਠ ਕਰਨ ਵਾਲਾ ਡਰੋਨ | Amritsar News

ਬੀਐੱਸਐੱਫ (Amritsar) ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਅਟਾਰੀ ਦੇ ਖੇਤਾਂ ’ਚੋਂ ਡਰੋਨ ਮਿਲਿਆ। ਡਰੋਨ ਦੇ ਟੁਕੜੇ ਹੋ ਗਏ ਸਨ। ਨੇੜਿਓਂ ਇੱਕ ਪੀਲੇ ਰੰਗ ਦਾ ਬੈਗ ਵੀ ਮਿਲਿਆ ਹੈ, ਜਿਸ ਨੂੰ ਡਰੋਨ ਦੇ ਨਾਲ ਭਾਰਤੀ ਸਰਹੱਦ ਵੱਲ ਭੇਜਿਆ ਗਿਆ ਸੀ। ਦੇ ਜਵਾਨਾਂ ਨੇ ਬੈਗ ਨੂੰ ਕਬਜੇ ’ਚ ਲੈ ਕੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਜਦੋਂ ਬੈਗ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਹੈਰੋਇਨ ਦੀ ਖੇਪ ਸੀ। ਜਿਸ ਦਾ ਕੁੱਲ ਵਜਨ 3.2 ਕਿਲੋ ਸੀ। ਡਰੋਨ ਅਤੇ ਹੈਰੋਇਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਮਹੀਨੇ ਦਾ ਪਹਿਲਾ ਡਰੋਨ ਅਤੇ ਤੀਜੀ ਖੇਪ | Amritsar News

ਬੀਐੱਸਐੱਫ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਇਸ ਮਹੀਨੇ ਦਾ ਇਹ ਪਹਿਲਾ ਡਰੋਨ ਹੈ, ਜਿਸ ਨੂੰ ਜਵਾਨਾਂ ਨੇ ਡੇਗਿਆ ਹੈ। ਜਦੋਂਕਿ ਪਹਿਲਾਂ ਵੀ ਦੋ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

  1. 3 ਜੂਨ ਨੂੰ ਜਵਾਨਾਂ ਨੇ ਪਿੰਡ ਰਾਏ ਤੋਂ 5.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ। ਇਹ ਵੀ ਡਰੋਨ ਤੋਂ ਹੀ ਸੁੱਟਿਆ ਗਿਆ ਸੀ।
  2. 2 ਜੂਨ ਨੂੰ ਫਾਜ਼ਿਲਕਾ ਦੇ ਪਿੰਡ ਚੱਖੇਵਾ ਤੋਂ ਜਵਾਨਾਂ ਨੇ 2.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ।

LEAVE A REPLY

Please enter your comment!
Please enter your name here