Amritsar Encounter News: ਅੰਮ੍ਰਿਤਸਰ। ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਮੰਦਿਰ ਵਿੱਚ ਹੋਏ ਗ੍ਰਨੇਡ ਹਮਲੇ ਦਾ ਮਾਮਲਾ 48 ਘੰਟਿਆਂ ਵਿੱਚ ਸੁਲਝਾ ਲਿਆ ਹੈ। ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਇਥੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿਚ ਮੁੱਖ ਮੁਲਜ਼ਮ ਮਾਰਿਆ ਗਿਆ। ਇਸ ਮੁਕਾਬਲੇ ਵਿਚ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਮੁਲਜ਼ਮਾਂ ਬਾਰੇ ਖਾਸ ਸੂਚਨਾ ਮਿਲੀ ਸੀ। ਜਦੋਂ ਐਸਐਚਓ ਛੇਹਰਟਾ ਨੇ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਆਪਣਾ ਮੋਟਰਸਾਈਕਲ ਛੱਡ ਕੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਮੁੱਖ ਮੁਲਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। Amritsar Encounter News
ਜਦਕਿ ਹੋਰ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਸੂਤਰਾਂ ਦੇ ਹਵਾਲੇ ਨਾਲ ਹਮਲਾਵਰਾਂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
Read Also : Moga News: ਮੋਗਾ ’ਚ ਤੜਕਸਾਰ ਪੁਲਿਸ ਦੀ ਵੱਡੀ ਕਾਰਵਾਈ, ਐਨਕਾਊਂਟਰ ’ਚ ਬਦਮਾਸ਼ ਜਖਮੀ
ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਮੁਕਾਬਲੇ ਬਾਰੇ ਦੱਸਿਆ। ਪੁਲਿਸ ਨੇ ਦੱਸਿਆ ਕਿ ਛੇਹਰਟਾ ਥਾਣੇ ਦੇ ਐਸਐਚਓ ਨੂੰ ਹਮਲੇ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਜਾਣਕਾਰੀ ਮਿਲੀ। ਰਾਜਾਸਾਂਸੀ ਦੇ ਮੋਟਰਸਾਈਕਲ ਮਾਲਕ ਤੋਂ ਪੁੱਛਗਿੱਛ ਕਰਨ ਉਪਰੰਤ 2 ਮੁਲਜ਼ਮਾਂ ਗੁਰਸਿਦਕ ਉਰਫ਼ ਸਿਦਕੀ ਅਤੇ ਵਿਸ਼ਾਲ ਨੂੰ ਨਾਮਜ਼ਦ ਕੀਤਾ ਗਿਆ।
Amritsar Encounter News
ਪੁਲਿਸ ਨੇ ਅੱਗੇ ਦੱਸਿਆ ਕਿ ਅੱਜ ਸਵੇਰੇ ਮੁਲਜ਼ਮਾਂ ਬਾਰੇ ਖਾਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਆਈਏ ਅਤੇ ਐਸਐਚਓ ਛੇਹਰਟਾ ਦੀਆਂ ਪੁਲਿਸ ਪਾਰਟੀਆਂ ਬਣਾਈਆਂ ਗਈਆਂ। ਜਦੋਂ ਥਾਣਾ ਛੇਹਰਟਾ ਨੇ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਆਪਣਾ ਮੋਟਰਸਾਈਕਲ ਛੱਡ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਬਦਮਾਸ਼ਾਂ ਦੀ ਗੋਲੀਬਾਰੀ ’ਚ ਦੋ ਪੁਲਿਸ ਕਾਂਸਟੇਬਲ ਜ਼ਖ਼ਮੀ ਹੋ ਗਏ। ਜਦੋਂ ਇੰਸਪੈਕਟਰ ਵਿਨੋਦ ਕੁਮਾਰ ਨੇ ਆਤਮ ਰੱਖਿਆ ਵਿੱਚ ਆਪਣੇ ਪਿਸਤੌਲ ਵਿੱਚੋਂ ਗੋਲੀ ਚਲਾਈ ਤਾਂ ਮੁਲਜ਼ਮ ਗੁਰਸ਼ਿਦਕ ਜ਼ਖ਼ਮੀ ਹੋ ਗਿਆ। ਬਾਕੀ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਅਪਰਾਧੀ ਗੁਰਸਿਦਕ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਗੁਰਸਿਦਕ ਦੀ ਇਲਾਜ ਦੌਰਾਨ ਮੌਤ ਹੋ ਗਈ।