ਭਾਜਪਾ ਨੇ ’ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਜਾਣੋ ਕੀ ਹੈ ਮਾਮਲਾ

Ludhiana News
ਸੰਕੇਤਕ ਫੋਟੋ।

ਅੰਮ੍ਰਿਤਸਰ (ਰਾਜਨ ਮਾਨ)। ਜੰਡਿਆਲਾ ਗੁਰੂ (Amritsar News) ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪੰਜਾਬ ਭਾਜਪਾ ਐੱਸ. ਸੀ. ਮੋਰਚਾ ਦੇ ਆਗੂ ਬਲਵਿੰਦਰ ਸਿੰਘ ਗਿੱਲ ਨੂੰ ਮੁਹੱਲਾ ਜੋਤੀਸਰ ਵਿਖੇ ਗੋਲੀਆਂ ਮਾਰੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕੁਝ ਨਕਾਬਪੋਸ਼ ਹਮਲਾਵਰਾਂ ਨੇ ਉਨ੍ਹਾਂ ’ਤੇ ਘਰ ’ਚ ਵੜ ਕੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਡੀ. ਐੱਸ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ ਗਿਆ ਹੈ। ਬਲਵਿੰਦਰ ਗਿੱਲ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਬੀਤੀ ਰਾਤ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਂਚ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸਤ ਦਾ ਮਾਹੌਲ ਬਣ ਗਿਆ ਹੈ।

ਪੁਲਿਸ ਮੁਤਾਬਕ ਬੀਤੀ ਰਾਤ ਭਾਜਪਾ ਆਗੂ ਆਪਣੇ ਘਰ ਆਰਾਮ ’ਚ ਕਰ ਰਿਹਾ ਸੀ, ਉਦੋਂ ਬਾਈਕ ਸਵਾਰ ਅਣਪਛਾਤੇ ਅਨਸਰਾਂ ਨੇ ਉਨ੍ਹਾਂ ਦੇ ਘਰ ਦੀ ਬੈੱਲ ਵਜਾਈ ਤੇ ਜਿਵੇਂ ਹੀ ਭਾਜਪਾ ਆਗੂ ਨੇ ਗੇਟ ਖੋਲ੍ਹਿਆ ਤਾਂ ਮੁਲਜਮਾਂ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਜਾਣਕਾਰੀ ਅਨੁਸਾਰ ਗੋਲੀ ਬਲਵਿੰਦਰ ਦੇ ਜਬਾੜੇ ’ਚੋਂ ਆਰ-ਪਾਰ ਹੋ ਗਈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਫਰਾਰ ਹੋ ਗਏ | Amritsar News

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਬਾਈਕ ’ਤੇ ਫਰਾਰ ਹੋ ਗਏ। ਗੋਲੀ ਦੀ ਆਵਾਜ ਸੁਣਦੇ ਹੀ ਪਰਿਵਾਰ ਅਤੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਇੱਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਨੇੜੇ-ਤੇੜੇ ਦੇ ਸਾਰੇ ਸੀਸੀਟੀਵੀ ਖੰਗਾਲੇ ਪਰ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਿਆ।

ਇਹ ਵੀ ਪੜ੍ਹੋ : ਮਿਲਟਰੀ ਸਟੇਸ਼ਨ ਕਤਲ ਮਾਮਲਾ : ਹਮਲੇ ਦੀ ਸੂਚਨਾ ਦੇਣ ਵਾਲਾ ਹੀ ਨਿੱਕਲਿਆ ‘ਕਾਤਲ’

ਇਸ ਮੌਕੇ ਗੱਲਬਾਤ ਕਰਦਿਆਂ ਬੀਜੇਪੀ ਦਿਹਾਤੀ ਦੇ ਸਾਬਕਾ ਪ੍ਰਧਾਨ ਦੀਪ ਕੁਮਾਰ ਮਾਨਾ ਨੇ ਮੀਡੀਆ ਨੂੰ ਦੱਸਿਆ ਕਿ ਐੱਸ. ਸੀ. ਮੋਰਚਾ ਪੰਜਾਬ ਦੇ ਆਗੂ ’ਤੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰੀ ਗਈ ਹੈ, ਜੋ ਉਨ੍ਹਾਂ ਦੇ ਜਬਾੜੇ ਵਿੱਚ ਲੱਗੀ। ਗੋਲੀ ਲੱਗਣ ਨਾਲ ਬਲਵਿੰਦਰ ਸਿੰਘ ਗਿੱਲ ਦਾ ਜਬਾੜਾ ਬਾਹਰ ਆ ਗਿਆ ਹੈ। ਉਨ੍ਹਾਂ ਨੂੰ ਆਈ. ਸੀ. ਯੂ. ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਵਿੰਦਰ ਗਿੱਲ ਵੱਲੋਂ ਦੋਸ਼ੀਆਂ ਨਾਲ ਹੱਥੋਪਾਈ ਵੀ ਕੀਤੀ ਗਈ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਅੰਮਿ੍ਰਤਸਰ ਸ਼ਹਿਰੀ ਦੇ ਐੱਸ. ਸੀ. ਮੋਰਚਾ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਇਹ ਪੰਜਾਬ ਦੇ ਮਾੜੇ ਹਾਲਾਤ ਦਾ ਨਤੀਜਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ