Amritsar News: ਸਰਬੱਤ ਦਾ ਭਲਾ ਟਰੱਸਟ ਨੇ ਹੁਣ ਤੱਕ 380 ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ : ਸੰਧੂ
Amritsar News: ਅੰਮ੍ਰਿਤਸਰ (ਰਾਜਨ ਮਾਨ)। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਉੜਮੁੜ ਨਾਲ ਸਬੰਧਤ 37 ਸਾਲਾ ਰਮਨ ਕੁਮਾਰ ਪੁੱਤਰ ਸੁਰਿੰਦਰ ਪਾਲ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 38 ਦਿਨਾਂ ਬਾਅਦ ਬਾਅਦ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ।
Read Also : Railway News: ਸੂਬੇ ਦੇ ਇਨ੍ਹਾਂ 5 ਸ਼ਹਿਰਾਂ ਵਿੱਚੋਂ ਲੰਘੇਗੀ ਇਹ 126 ਕਿਲੋਮੀਟਰ ਲਾਈਨ ਲੰਬੀ ਨਵੀਂ ਰੇਲਵੇ ਲਾਈਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਰਮਨ ਕੁਮਾਰ ਵੀ ਹੋਰਨਾਂ ਨੌਜਵਾਨਾਂ ਵਾਂਗ ਕਰੀਬ 7 ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 22 ਅਕਤੂਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ ਸੀ। Amritsar News
ਉਹਨਾਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਡਾਕਟਰ ਓਬਰਾਏ ਨਾਲ ਮ੍ਰਿਤਕ ਰਮਨ ਕੁਮਾਰ ਦੇ ਮਾਸੀ ਦੇ ਪੁੱਤਰ ਸਾਗਰ ਤੇ ਉਸ ਦੇ ਦੋਸਤਾਂ ਨੇ ਸੰਪਰਕ ਕਰਕੇ ਆਪਣੇ ਨਾਲ ਵਾਪਰੀ ਇਸ ਅਣਹੋਣੀ ਬਾਰੇ ਜਾਣੂ ਕਰਵਾਉਂਦਿਆਂ ਆਪਣੇ ਭਰਾ ਦਾ ਮ੍ਰਿਤਕ ਸਰੀਰ ਉਸ ਦੇ ਵਾਰਸਾਂ ਤੱਕ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੀ ਮਦਦ ਨਾਲ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ ਰੇਖ ‘ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਰਮਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ ਹੈ।
Amritsar News
ਇਸ ਸਬੰਧੀ ਹੋਰ ਜਾਣਕਾਰੀ ਦੇਂਦਿਆਂ ਡਾ.ਓਬਰਾਏ ਨੇ ਦੱਸਿਆ ਕਿ ਰਮਨ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸਦੇ ਦੋਸਤਾਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਹੈ। ਮ੍ਰਿਤਕ ਸਰੀਰ ਲੈਣ ਹਵਾਈ ਅੱਡੇ ਤੇ ਪਹੁੰਚੇ ਰਮਨ ਕੁਮਾਰ ਦੇ ਜੀਜੇ ਸੂਰਜ ਤੋਂ ਇਲਾਵਾ ਭਰਾ ਸੁਨੀਲ ਕੁਮਾਰ ਤੇ ਪ੍ਰਿੰਸ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਹਰਵਿੰਦਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੇ ਭੈਣ-ਭਰਾਵਾਂ ਨੂੰ ਰੋਂਦਿਆਂ ਕੁਰਲੌਂਦਿਆਂ ਛੱਡ ਗਿਆ ਹੈ।
ਉਨ੍ਹਾਂ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਟਰੱਸਟ ਦੇ ਅਹੁਦੇਦਾਰਾਂ ਅਨੁਸਾਰ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 380 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।