ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੇ ਨਵੇਂ ਆਦੇਸ਼
(ਰਜਾਨ ਮਾਨ) ਅੰਮ੍ਰਿਤਸਰ । ਠੰਢ ਦਾ ਕਹਿਰ ਜਾਰੀ ਹੈ। ਠੰਢ ਵੱਧ ਜਾਣ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲਣ ਦੇ ਹੁਕਮ ਦਿੱਤੇ ਗਏ ਹਨ। ਹੁਣ ਸੇਵਾ ਕੇਂਦਰ ਸ਼ਾਮ ਵਜੇ ਤੱਕ ਖੁੱਲ੍ਹੇ ਰਹਿਣਗੇ ਤੇ ਲੋਕ ਹੁਣ ਸ਼ਾਮ 5 ਵਜੇ ਤੱਕ ਆਪਣੇ ਕੰਮ ਕਰਵਾ ਸਕਣਗੇ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਹੁਕਮਾਂ ’ਤੇ ਏਡੀਸੀ ਸੁਰਿੰਦਰ ਸਿੰਘ ਨੇ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਫਿਲਹਾਲ ਇਹ ਹੁਕਮ 15 ਜਨਵਰੀ ਤੱਕ ਲਾਗੂ ਕਰ ਦਿੱਤੇ ਗਏ ਹਨ। ਮੌਸਮ ਦੇ ਹਿਸਾਬ ਨਾਲ ਅਗਲਾ ਫੈਸਲਾ ਲਿਆ ਜਾਵੇਗਾ।
ਠੰਢ ਕਾਰਨ ਦੂਰ-ਦੂਰ ਤੋਂ ਆਉਣ ਵਾਲੇ ਲੋਕ ਹੋ ਰਹੇ ਸਨ ਪ੍ਰੇਸ਼ਾਨ
ਹੁਣ ਸੇਵਾ ਕੇਂਦਰ ਸ਼ਾਮ 5 ਵਜੇ ਤੱਕ ਕੰਮ ਕਰਨਗੇ। ਇਸ ਦੇ ਨਾਲ ਹੀ ਇਹ ਸੇਵਾ ਕੇਂਦਰ ਸਵੇਰੇ ਪੌਣੇ 10 ਵਜੇ ਖੋਲ੍ਹ ਦਿੱਤੇ ਜਾਣਗੇ। ਡੀਸੀ ਹਰਪ੍ਰੀਤ ਸਿੰਘ ਸੂਦਨ ਦਾ ਕਹਿਣਾ ਹੈ ਕਿ ਸਵੇਰੇ ਠੰਢ ਕਾਰਨ ਦੂਰ-ਦੂਰ ਤੋਂ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੀ ਸਹੂਲਤ ਅਨੁਸਾਰ ਉਹ 9 ਵਜੇ ਦੀ ਬਜਾਏ 10 ਵਜੇ ਦੇ ਕਰੀਬ ਆਪਣਾ ਕੰਮ ਸ਼ੁਰੂ ਕਰ ਦੇਣਗੇ ਅਤੇ 5 ਵਜੇ ਤੱਕ ਇੱਥੇ ਕੰਮ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ