ਅੰਮ੍ਰਿਤਸਰ : ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

Amritsar: Police lathi charge on teachers

ਅੰਮ੍ਰਿਤਸਰ। ਅੰਮ੍ਰਿਤਸਰ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਈ.ਟੀ.ਟੀ. ਅਧਿਆਪਕਾਂ ਨੂੰ ਰੋਕਣ ਲਈ ਪੁਲਸ ਨੇ ਉਨ੍ਹਾਂ ‘ਤੇ ਲਾਠੀ ਚਾਰਜ ਕਰ ਦਿੱਤਾ ਗਿਆ, ਜਿਸ ਨਾਲ ਕੁੱਝ ਅਧਿਆਪਕ ਜ਼ਖਮੀ ਹੋ ਗਏ ਹਨ। ਇਸ ਤੋਂ ਪਹਿਲਾਂ ਅਧਿਆਪਕਾਂ ਨੇ ਹਾਲ ਬਾਜ਼ਾਰ ‘ਚ ਟੈਟ ਪਾਸ ਡਿਗਰੀਆਂ ਦੀਆਂ ਫੋਟੋ ਕਾਪੀਆਂ ਫੂਕੀਆਂ। ਸਿੱਖਿਆ ਮੰਤਰੀ ਬਾਰੇ ਬੋਲਦੇ ਹੋਏ ਅਧਿਆਪਕਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੜ੍ਹਿਆ-ਲਿਖਿਆ ਹੋਣਾ ਚਾਹੀਦਾ ਹੈ। ਸੋਨੀ ਨੂੰ ਤਾਂ ਪਤਾ ਹੀ ਨਹੀਂ ਲੱਗਦਾ ਕਿ ਈ.ਟੀ.ਟੀ. ਅਤੇ ਬੀ.ਐੱਡ. ਅਧਿਆਪਕਾਂ ਵਿਚ ਕੀ ਫਰਕ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਓ.ਪੀ. ਸੋਨੀ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੇ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੀਟਿੰਗਾਂ ਵੀ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ। ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੂਰਨ ਤੌਰ ‘ਤੇ ਪੱਕਾ ਜਾਏ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here