ਪੁਲਿਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸਾਗ੍ਰਸਤ

Road Accident

ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਚੜ੍ਹੇਵਾਨ ਨੇੜੇ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜ੍ਹੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਕੲਂ ਪੁਲਿਸ ਮੁਲਾਜ਼ਮਾਂ ਦੇ ਸੱਟਾ ਲੱਗੀਆਂ ਹਨ। (Accident)

ਹਾਦਸੇ ਵਿੱਚ ਜਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਜਲੰਧਰ ਤੋਂ ਗੁਰਦਾਸਪੁਰ ਜਾ ਰਹੀ ਪੁਲਿਸ ਮੁਲਾਜ਼ਮਾਂ ਦੀ ਬੱਸ ਦਾ ਮੁਕੇਰੀਆਂ ਨੇੜੇ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਦੌਰਾਨ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ।

7th Pay Commission : ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ, ਕੇਂਦਰ ਸਰਕਾਰ ਦੇਣ ਜਾ ਰਹੀ ਹੈ ਇਹ ਵੱਡਾ ਤੋਹਫ਼…

LEAVE A REPLY

Please enter your comment!
Please enter your name here