ਬੁਰੀ ਖ਼ਬਰ : ਸਵੇਰੇ-ਸਵੇਰੇ ਗੈਸ ਲੀਕ ਹੋ ਕਾਰਨ ਹੋਇਆ ਹਾਦਸਾ, ਕਈ ਮੌਤਾਂ

Accident in Ludhiana

ਲੁਧਿਆਣਾ (ਜਸਵੀਰ ਸਿੰਘ ਗਹਿਲ/ਰਘਵੀਰ ਸਿੰਘ)। ਮਹਾਂਨਗਰ ਲੁਧਿਆਣਾ ਦੇ ਗਿਆਸ ਪੁਰਾ ਇਲਾਕੇ ‘ਚ ਸੂਆ ਰੋਡ ‘ਤੇ ਇੱਕ ਫੈਕਟਰੀ ਚੋਂ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਰਨ ਵਾਲਿਆਂ ਵਿਚ 2 ਬੱਚੇ ਵੀ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਇਨ੍ਹਾਂ ਵਿਚੋਂ 3 ਦੀ ਅਧਿਕਾਰਤ ਪੁਸ਼ਟੀ ਕਰ ਦਿੱਤੀ ਗਈ ਹੈ। ਕੁੱਲ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।ਜਿਨ੍ਹਾਂ ਵਿੱਚ 5 ਔਰਤਾਂ, 6 ਮਰਦ ਹਨ, ਜਿਨ੍ਹਾਂ ਵਿੱਚ 10 ਸਾਲ ਅਤੇ 13 ਸਾਲ ਦੇ 2 ਬੱਚੇ ਹਨ। ਜਦਕਿ 4 ਜਣੇ ਹਾਲੇ ਇਲਾਜ਼ ਅਧੀਨ ਹਨ।

ਮਹਾਂਨਗਰ ਦੇ ਗਿਆਸਪੁਰਾ ਇਲਾਕੇ ਚ ਗੈਸ ਲੀਕ ; 2 ਬੱਚਿਆਂ ਸਮੇਤ 11 ਦੀ ਮੌਤ | Accident in Ludhiana

ਗੈਸ ਕਿੱਥੋਂ ਲੀਕ ਹੋਈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਇੱਕ ਕਿਲੋਮੀਟਰ ਤਕ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇੱਥੇ ਸਥਿਤ ਆਰਤੀ ਕਲੀਨਿਕ ਅਤੇ ਇੱਕ ਹੋਰ ਦੁਕਾਨ ਤੋਂ 10 ਵਿਅਕਤੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਹੈ।

ਪ੍ਰਸ਼ਾਸਨ ਨੂੰ ਪਤਾ ਲਗਾਉਣ ਵਿਚ ਮੁਸ਼ਕਿਲ ਹੋ ਰਹੀ ਹੈ ਕਿ ਆਖਰ ਇਹ ਗੈਸ ਕਿਹੜੀ ਹੈ ਅਤੇ ਹਾਦਸਾ ਕਿੰਝ ਵਾਪਰਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਪੜਤਾਲ ਦੇ ਲਈ ਐਨਡੀਆਰਐਫ ਦੀ ਟੀਮ ਨੂੰ ਸੱਦਿਆ ਗਿਆ ਹੈ। ਲੁਧਿਆਣਾ ਪਹੁੰਚਣ ਤੋਂ ਐਨਡੀਆਰਐਫ ਦੀ ਟੀਮ ਸਾਰੇ ਮਾਮਲੇ ਦੀ ਪੜਤਾਲ ਕਰਕੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਏਗੀ।

।ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਘਰਾਂ ਦੇ ਲੋਕ ਆਪਣੇ ਘਰਾਂ ਵਿਚ ਬੇਹੋਸ਼ ਹੋ ਗਏ ਹਨ ਅਤੇ ਕੋਈ ਵੀ ਉਥੋਂ ਜਾਣ ਦੇ ਯੋਗ ਨਹੀਂ ਹੈ। ਸੂਤਰਾਂ ਅਨੁਸਾਰ ਗੈਸ ਲੀਕ ਹੋਣ ਕਾਰਨ ਜੋ ਵੀ 300 ਮੀਟਰ ਦੇ ਘੇਰੇ ਵਿੱਚ ਜਾ ਰਿਹਾ ਹੈ, ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਹ ਵਾਪਸ ਆ ਰਿਹਾ ਹੈ।ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉੱਥੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਮੌਕੇ ‘ਤੇ ਸਮਾਜਿਕ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਪਹੁੰਚ ਗਈਆਂ ਹਨ ਅਤੇ ਬੇਹੋਸ਼ ਹੋਏ ਲੋਕਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here