ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ’ਚ ਬਣੀ ਸਹਿਮਤੀ, ਛੇਤੀ ਮਿਲੇਗੀ ਖੁਸ਼ਖਬਰੀ

CM Bhagwant Mann

ਮੁੱਖ ਮੰਤਰੀ ਨੇ ਕਿਹਾ, ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਰਮਿਆਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਹੜਤਾਲ ‘ਤੇ ਬੈਠੇ ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਧਰਨੇ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਮੀਟਿੰਗ  ਵਿੱਚ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। CM ਭਗਵੰਤ ਸਿੰਘ ਮਾਨ ਨੇ ਕਿਹਾ- ਕਿਸਾਨਾਂ ਨੇ ਹਾਈਵੇ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਈ ਥਾਵਾਂ ’ਤੇ ਕਿਸਾਨਾਂ ਨੇ ਧਰਨੇ ਖਤਮ ਕੀਤੇ ਹਨ।

ਇਹ ਵੀ ਪੜ੍ਹੋ : ਲਾੜੇ ਨੇ ਲਾੜੀ ਨੂੰ ਦਿੱਤਾ ਅਜਿਹਾ ਤੋਹਫ਼ਾ ਕਿ ਦੇਖਣ ਲਈ ਢੁੱਕਿਆ ਪੂਰਾ ਪਿੰਡ

ਜਿਕਰਯੋਗ ਹੈ ਕਿ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ ਸਰਕਾਰ ਕੋਲੋਂ ਮੀਟਿੰਗ ਦਾ ਸਮਾਂ ਮੰਗ ਰਹੇ ਸਨ। ਮੁੱਖ ਮੰਤਰੀ ਨੇ ਕਿਸਾਨਾਂ ਨੰ ਟਾਈਮ ਦਿੰਦਿਆ ਅੱਜ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨੇ ਖਤਮ ਕਰਨ ਦਾ ਐਲਾਨ ਕੀਤਾ ਹੈ।