ਪੰਜਾਬ ਸਰਕਾਰ ਤੇ ਪੀਆਰਟੀਸੀ ਕੰਟਰੈਕਟ ਯੂਨੀਅਨ ’ਚ ਬਣੀ ਸਹਿਮਤੀ

PRTC Bus

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਹੋਈ ਮੀਟਿੰਗ ’ਚ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੁਲਾਜ਼ਮਾਂ ਦੀਆਂ ਮੰਗਾਂ

ਮੁਅੱਤਲ ਕੰਡਕਟਰ ਮਾਮਲੇ ਦੀ ਜਾਂਚ ਤਿੰਨ ਦਿਨਾਂ ’ਚ ਮੁਕੰਮਲ ਕਰਨ ਤੇ ਆਨ ਡਿਊਟੀ ਜਾਂਚ ’ਤੇ ਬਣੀ ਸਹਿਮਤੀ

ਬਾਕੀ ਮੰਗਾਂ ਲਈ 12 ਦਸੰਬਰ ਨੂੰ ਰੱਖੀ ਅਗਲੀ ਮੀਟਿੰਗ

ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪਿ੍ਰਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ।

ਅਧਿਕਾਰੀਆਂ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here