ਸਮੈਸਟਰ ਫੀਸ ਤੋਂ ਰਾਹਤ ਸਬੰਧੀ ਸੁਪਰੀਮ ਕੋਰਟ ‘ਚ ਅਪੀਲ ਦਾਇਰ

ਸਮੈਸਟਰ ਫੀਸ ਤੋਂ ਰਾਹਤ ਸਬੰਧੀ ਸੁਪਰੀਮ ਕੋਰਟ ‘ਚ ਅਪੀਲ ਦਾਇਰ

ਨਵੀਂ ਦਿੱਲੀ। ਦੇਸ਼ ਵਿਆਪੀ ਲਾਕਡਾਊਨ ਦੇ ਮੱਦੇਨਜ਼ਰ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸਮੈਸਟਰ ਫੀਸਾਂ ਤੋਂ ਰਾਹਤ ਦੀ ਮੰਗ ਕੀਤੀ ਗਈ ਹੈ, ਜਿਸ ਦੀ ਸੁਣਵਾਈ ਅਗਲੇ ਹਫਤੇ ਹੋਣ ਦੀ ਸੰਭਾਵਨਾ ਹੈ।

ਜਸਟਿਸ ਫਾਰ ਰਾਈਟ ਫਾਊਂਡੇਸ਼ਨ ਦੇ ਪ੍ਰਧਾਨ ਸੱਤਅਮ ਸਿੰਘ ਅਤੇ ਹੋਰਾਂ ਨੇ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਹੈ ਰਾਸ਼ਟਰ ਪੱਧਰੀ ਲਾਕਡਾਊਨ ਦੇ ਮੱਦੇਨਜ਼ਰ ਬਹੁਤ ਸਾਰੇ ਵਿਦਿਆਰਥੀਆਂ ਦੇ ਪਰਿਵਾਰ ਦੀ ਰੋਜ਼ੀ ਰੋਟੀ ਪ੍ਰਭਾਵਿਤ ਹੋਈ ਹੈ ਅਤੇ ਐਵੇਂ ਦੀ ਸਥਿਤੀ ‘ਚ ਸੈਮੇਸਟਰ ਫੀਸ ਲੈਣ ‘ਚ ਅਸਮਰਥਾ ਕਾਰਨ ਕਾਲਜਾਂ ਦੁਆਰਾ ਬੱਚਿਆਂ ਦੇ ਨਾਂਅ ਕੱਟੇ ਜਾਣ ਦੀ ਉਮੀਦ ਹੈ। ਪਟੀਸ਼ਨਰਾਂ ਵਿਚ ਅਮਿਤ ਕੁਮਾਰ ਸ਼ਰਮਾ, ਪ੍ਰਿਤਿਕ ਸ਼ਰਮਾ ਅਤੇ ਦੀਕਸ਼ਾ ਦਾਦੂ ਤੋਂ ਇਲਾਵਾ ਸੱਤਅਮ ਸਿੰਘ ਸ਼ਾਮਲ ਹਨ। ਪਟੀਸ਼ਨਕਰਤਾਵਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦੇਸ਼ ਵਿਆਪੀ ਲਾਕਡਾਊਨ ਕਾਰਨ ਸਮੈਸਟਰ ਫੀਸਾਂ ਦਾ ਭੁਗਤਾਨ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਦੇ ਨਾਂਅ ਨਾ ਕੱਟਿਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।