7 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਇੱਕ ਕਾਬੂ

Drug Network Busted
Drug Network Busted

7 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਇੱਕ ਕਾਬੂ

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। 7 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ
ਜ਼ਿਲ੍ਹਾ ਪੁਲਿਸ ਕਪਤਾਨ ਡਾ. ਸਚਿਨ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਾਧੂ ਰਾਮ ਪੁੱਤਰ ਹੰਸ ਰਾਜ ਵਾਸੀ ਨਾਰੰਗ ਕਲੌਨੀ ਗਲੀ ਨੰਬਰ 02, ਸ੍ਰੀ ਮੁਕਤਸਰ ਸਾਹਿਬ ਵੱਲੋਂ ਦਰਖਾਸਤ ਦੇਣ ’ਤੇ ਨਾ-ਮਲੂਮ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ-ਦਿਹਾੜੇ ਹਿੰਦੂ ਆਗੂ ਸੁਧੀਰ ਸੂਰੀ ਦਾ ਗੋਲੀ ਮਾਰ ਕੇ ਕਤਲ

ਨਾਮਲੂਮ ਵਿਅਕਤੀਆਂ ਵੱਲੋਂ ਮੁਦੱਈ ਪਾਸੋਂ 7 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਬੜੀ ਮਿਹਨਤ ਅਤੇ ਤਨਦੇਹੀ ਨਾਲ ਕਾਰਵਾਈ ਕਰਦੇ ਹੋਏ ਮੁੱਖ ਮੁਲਜ਼ਮ ਰਤਨ ਸਿੰਘ ਪੁੱਤਰ ਰਾਮ ਚੰਦ ਵਾਸੀ ਪਿੰਡ ਚੱਕ ਦੂਹੇ ਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਪਰੰਤ ਅਗਲੇਰੀ ਕਾਰਵਾਈ ਆਰੰਭ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here