ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home ਇੱਕ ਨਜ਼ਰ ਕਰੋੜਾਂ ਦੀ ਹੈਰ...

    ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ

    ਪੁਲਿਸ ਨੂੰ ਹੋਰ ਸਮੱਗਲਰ ਹੱਥ ਲੱਗਣ ਦੀ ਆਸ

    ਫਿਰੋਜ਼ਪੁਰ,(ਸਤਪਾਲ ਥਿੰਦ)। ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਫਿਰੋਜਪੁਰ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਖਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਏਐੱਸਆਈ ਰਜਿੰਦਰਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਗਸ਼ਤ ਦੌਰਾਨ ਇਤਲਾਹ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਦਲੀਪ ਸਿੰਘ ਵਾਸੀ ਨੇੜੇ ਗੁਰਦੁਆਰਾ ਸ਼ਹੀਦਾਂ ਸਾਹਿਬ ਗੁਰੂ ਕੀ ਵਡਾਲੀ, ਸ਼੍ਰੀ ਅੰਮ੍ਰਿਤਸਰ ਸਾਹਿਬ ਜੋ ਹੈਰੋਇਨ ਵੇਚਣ ਲਈ ਚੁੰਗੀ ਨੰ: 7 ਦੇ ਸ਼ਮਸ਼ਾਨਘਾਟ ਰੋਡ ‘ਤੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ,

    ਜਿਸ ਅਧਾਰ ‘ਤੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰਕੇ ਮੌਕੇ ‘ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਸਦੇ ਕਬਜੇ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕਰਕੇ ਥਾਣਾ ਫਿਰੋਜ਼ਪੁਰ ਛਾਉਣੀ ‘ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ ਹੈ। ਉਹਨਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਨਸ਼ਾ ਸਮੱਗਲਰਾਂ ਦੀ ਸ਼ਮੂਲੀਅਤ ਬਾਰੇ ਵੀ ਸੁਰਾਗ ਲੱਗਣ ਦੀ ਆਸ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.