ਦੇਸ਼ ‘ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ : ਮਮਤਾ

ਦੇਸ਼ ‘ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ : ਮਮਤਾ

ਕੋਲਕਾਤਾ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇੇ ‘ਚ ਅਣਪਛਾਤੇ ਬਦਮਾਸ਼ਾਂ ਦੀ ਗੋਲੀ ਨਾਲ ਜ਼ਖਮੀ ਪੱਤਰਕਾਰ ਦੀ ਮੌਤ ‘ਤੇ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ‘ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।

ਪੱਤਰਕਾਰ ਜੋਸ਼ੀ ਨੂੰ ਸੋਮਵਾਰ ਨੂੰ ਗਾਜ਼ੀਆਬਾਦ ਜ਼ਿਲ੍ਹੇ ਦੇ ਵਿਜੈ ਨਗਰ ਇਲਾਕੇ ‘ਚ ਬਦਮਾਸ਼ਾਂ ਨੇ ਗੋਲੀ ਮਾਰੀ ਦਿੱਤੀ ਸੀ ਤੇ ਬੁੱਧਵਾਰ ਸਵੇਰੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਬੈਨਰਜੀ ਨੇ ਜੋਸ਼ੀ ਦੀ ਮੌਤ ‘ਤੇ ਸੋਗ ਪ੍ਰਗਟ ਕਰਦਿਆਂ ਅੱਜ ਟਵੀਟ ਕੀਤਾ, ਪੱਤਰਕਾਰ ਵਿਕਰਮ ਜ਼ੋਸੀ ਦੀ ਮੌਤ ‘ਤੇ ਮੇਰੀ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ। ਉੱਤਰ ਪ੍ਰਦੇਸ਼ ‘ਚ ਭਾਣਜੀ ਨਾਲ ਛੇੜਛਾੜ ਦੀ ਸਿਕਾਇਤ ਦਰਜ ਕਰਾਉਣ ‘ਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਦੇਸ਼ ‘ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਮੀਡੀਆ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here