ਮਾਨਸਾ ਹਸਪਤਾਲ ‘ਚ ਚੱਲ ਰਿਹਾ ਹੈ ਪੋਸਟਮਾਰਟਮ
- ਪੰਜ ਡਾਕਟਰਾਂ ਦਾ ਪੈੱਨਲ ਕਰ ਰਿਹਾ ਹੈ ਪੋਸਟ ਮਾਰਟਮ
- ਮੁੱਖ ਮੰਤਰੀ ਵੱਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਸਹਿਮਤ ਹੋਇਆ ਪਰਿਵਾਰ
(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੀਤੇ ਜਾਣ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ।
ਸਿੱਧੂ ਦੇ ਪੋਸਟਮਾਰਟਮ ਨੂੰ ਲੈ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਵਿੱਚ ਪੰਜ ਡਾਕਟਰਾਂ ਦੀ ਟੀਮ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਨ ਵਿੱਚ ਲੱਗੀ ਹੋਈ ਹੈ। ਕੁਝ ਸਮੇਂ ਬਾਅਦ ਪਤਾ ਲੱਗੇਗਾ ਕਿ ਉਸ ਦੇ ਸਰੀਰ ‘ਤੇ ਕਿੰਨੀਆਂ ਗੋਲੀਆਂ ਲੱਗੀਆਂ ਹਨ। ਇਸ ਤੋਂ ਪਹਿਲਾਂ ਰਿਸ਼ਤੇਦਾਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਹਿਲਾਂ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਸਨ। ਪੁਲਿਸ ਅਧਿਕਾਰੀ ਉਨ੍ਹਾਂ ਨੂੰ ਮਨਾਉਣ ਵਿੱਚ ਲੱਗੇ ਹੋਏ ਸਨ। ਸਿੱਧੂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ, ਇਸ ਨੂੰ ਲੈ ਕੇ ਫਿਲਹਾਲ ਸ਼ੰਕਾ ਹੈ।
ਮਾਨਸਾ ਸਿਵਲ ਹਸਪਤਾਲ ਦੇ ਬਾਹਰ ਵੱਡੀ ਗਿਣਤੀ ’ਚ ਮੂਸੇਵਾਲਾ ਦੇ ਪ੍ਰਸ਼ੰਸਕ ਮੌਜ਼ੂਦ ਹਨ। ਵੱਡੀ ਭੀੜ ਨੂੰ ਵੇਖਦਿਆਂ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਮੰਨ ਲਈਆਂ ਹਨ ਤੇ ਮੂਸੇਵਾਲਾ ਦੇ ਪਰਿਵਾਰ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜ੍ਹ ਕੇ ਸਖ਼ਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਪਰਿਵਾਰ ਨੇ ਪੋਸਟਮਾਰਟਮ ਲਈ ਹਾਮੀ ਭਰੀ ਹੈ। ਜਿਸ ਤੋਂ ਬਾਅਦ ਪੰਜ ਡਾਕਟਰਾਂ ਦਾ ਪੈੱਨਲ ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਕਰ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ