ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਫਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

Kisan Awareness Camp
ਬਠਿੰਡਾ: ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਖੇਤੀਬਾੜੀ ਅਧਿਕਾਰੀ। ਤਸਵੀਰ: ਸੱਚ ਕਹੂੰ ਨਿਊਜ਼

(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਣ ਲਈ ਮੁੱਢਲੇ ਪ੍ਰਬੰਧ ਅਤੇ ਨਰਮੇ ਦੀ ਫਸਲ ਦੀ ਕਾਸ਼ਤ ਲਈ ਖਾਦਾਂ, ਸਪਰੇਹਾਂ, ਕੀੜੇ-ਮਕੌੜੇ, ਬਿਮਾਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਵੇਖਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। Kisan Awareness Camp

ਸਿੱਧੀ ਬਿਜਾਈ ਨਾਲ ਲੱਗਭਗ 20 ਫੀਸਦੀ ਤੱਕ ਪਾਣੀ ਦੀ ਹੁੰਦੀ ਹੈ ਬੱਚਤ

ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਧਰਤੀ ਵਿੱਚ ਰੀਚਾਰਜ਼ ਹੁੰਦਾ ਹੈ। ਇਸ ਵਿਧੀ ਰਾਹੀਂ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ। ਕੈਂਪ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਰ-ਵੱਤਰ ਵਿਧੀ, ਖੇਤ ਦੀ ਤਿਆਰੀ, ਬੀਜ਼ ਦੀ ਦਰ, ਬੀਜ਼ ਸੋਧ ਅਤੇ ਬੀਜਣ, ਸਿੰਚਾਈ, ਤੱਤਾਂ ਦੀ ਘਾਟ ਅਤੇ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। Kisan Awareness Camp

ਇਹ ਵੀ ਪੜ੍ਹੋ: ਜਲੰਧਰ ’ਚ ਜੀਐਸਟੀ ਦਫ਼ਤਰ ’ਚ ਲੱਗੀ ਭਿਆਨਕ ਅੱਗ

ਇਸ ਮੌਕੇ ਪਿਛਲੇ ਸਾਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਹਾਜ਼ਰੀਨ ਕਿਸਾਨਾਂ ਨੇ ਵੀ ਆਪਣੇ ਤਜ਼ਰਬੇ ਅਤੇ ਵਿਚਾਰ ਸਾਂਝੇ ਕੀਤੇ। ਕੈਂਪ ਦੌਰਾਨ ਖੇਤੀਬਾੜੀ ਉਪ-ਨਿਰਿਖਕ ਅਮਨਵੀਰ ਕੌਰ ਵੱਲੋਂ ਮਿੱਟੀ ਪਾਣੀ ਦੇ ਸੈਂਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਗੁਰਟੇਕ ਸਿੰਘ ਵੱਲੋਂ ਪੀ.ਐਮ.ਕਿਸਾਨ ਸਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਕੈਂਪ ਦੌਰਾਨ ਹਾਜ਼ਰੀਨ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।