ਥੈਲਾਸੀਮੀਆ ਤੋਂ ਪੀੜਤਾਂ ਦੇ ਇਲਾਜ ਲਈ ਖੂਨ ਦਾਨ ਕੀਤਾ ਜਾਵੇ : ਡਾ.ਦਵਿੰਦਰਜੀਤ ਕੌਰ
(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਬਲਕਾਰ ਸਿੰਘ ਦੀ ਅਗਵਾਈ ਹੇਠ ‘ਵਿਸ਼ਵ ਥੈਲਾਸੀਮੀਆ ਦਿਵਸ’ ਦੇ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇਕੇ ਰਵਾਨਾ ਕੀਤਾ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਥੈਲਾਸੀਮੀਆਂ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਸਮਾਪਤ ਹੋਈ। World Thalassemia Day
ਇਹ ਵੀ ਪੜ੍ਹੋ: Air India Express : ਦਿੱਲੀ ਹਵਾਈ ਅੱਡੇ ‘ਤੇ ਹਫੜਾ-ਦਫੜੀ! ਇਹ ਹੈ ਵੱਡਾ ਕਾਰਨ!
ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਲਗਭਗ 4 ਕਰੋੜ ਤੋਂ ਵੱਧ ਵਿਅਕਤੀ ਥੈਲਾਸੀਮੀਆ ਤੋਂ ਪੀੜਤ ਹਨ ,ਜਿਨਾਂ ਨੂੰ ਹਰ 10-15 ਦਿਨ ਬਾਅਦ ਖੂਨ ਚੜਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਲਈ ਸਾਨੂੰ ਇਹਨਾਂ ਵਿਅਕਤੀਆਂ ਦੀ ਮੱਦਦ ਕਰਨ ਲਈ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਬਲਕਾਰ ਸਿੰਘ ਨੇ ਕਿਹਾ ਕਿ ਥੈਲਾਸੀਮੀਆ ਇੱਕ (ਖੂਨ ਨਾ ਬਣਨਾ) ਜਮਾਂਦਰੂ ਰੋਗ ਹੈ, ਇਸ ਸਬੰਧੀ ਜਾਗਰੂਕਤਾ ਦੀ ਘਾਟ ਕਾਰਨ ਬਿਮਾਰੀ ਦਾ ਲੇਟ ਪਤਾ ਚਲਦਾ ਹੈ। World Thalassemia Day
ਉਨ੍ਹਾਂ ਕਿਹਾ ਕਿ ਜਾਗਰੂਕ ਹੋ ਕੇ ਬੱਚੇ ਦੀ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲਗਾਉਣ ਨਾਲ ਬਿਮਾਰੀ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਬੱਚਿਆਂ ਦੇ ਮਾਹਰ ਡਾ. ਸਤਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ ਜਸਵਿੰਦਰ ਕੌਰ, ਬੀਸੀਸੀ ਅਮਰਜੀਤ ਸਿੰਘ, ਬੀਈਈ ਮਹਾਵੀਰ ਸਿੰਘ ਤੋਂ ਇਲਾਵਾ ਰਿਮਟ ਕਾਲਜ ਦੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ।