ਜੀਕੇਯੂ ਵੱਲੋਂ ਫੁਲਕਾਰੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ

Phulkari Culture
ਬਠਿੰਡਾ: ਫੁਲਕਾਰੀ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਜਾਗਰੂਕਤਾ ਰੈਲੀ ਕੱਢਦੇ ਹੋਏ ਜੀਕੇਯੂ ਦੇ ਵਿਦਿਆਰਥੀ। ਤਸਵੀਰ: ਸੱਚ ਕਹੂੰ ਨਿਊਜ਼

(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ)ਦੇ ਸਹਿਯੋਗ ਨਾਲ ਚਲਾਏ ਜਾ ਰਹੇ ਫੁਲਕਾਰੀ ਪ੍ਰੋਜੈਕਟ ਤਹਿਤ ਪ੍ਰੋਜੈਕਟ ਦੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਫੁਲਕਾਰੀ ਜਾਗਰੂਕਤਾ ਰੈਲੀ ਪਿੰਡ ਮਾਹੀਨੰਗਲ ਅਤੇ ਜਗਾ ਰਾਮ ਤੀਰਥ ਵਿਖੇ ਕੱਢੀ ਗਈ। (Phulkari Culture)

ਇਸ ਮੌਕੇ ਰੀਡ ਦੇ ਕੰਟਰੀ ਹੈੱਡ ਡਾ. ਗੀਤਾ ਮਲਹੋਤਰਾ ਨੇ ਦੱਸਿਆ ਕਿ ਫੁਲਕਾਰੀ ਪੰਜਾਬੀ ਅਮੀਰ ਵਿਰਸੇ ਦਾ ਅਨਿਖੜਵਾਂ ਅੰਗ ਹੈ, ਪਰ ਹੁਣ ਫੁਲਕਾਰੀ ਕੱਢਣ ਦੀ ਕਲਾ ਆਲੋਪ ਹੁੰਦੀ ਜਾ ਰਹੀ ਹੈ, ਜਿਸ ਨੂੰ ਮੁੜ ਸੁਰਜੀਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਕਲਾ ਤੋਂ ਜਾਣੂ ਕਰਵਾਉਣ ਲਈ ਇਹ ਜਾਗਰੂਕਤਾ ਰੈਲੀ ਕੱਢੀ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਦੀਆਂ ਸੁਆਣੀਆਂ ਤੇ ਕੁੜੀਆਂ ਨੂੰ ਆਪਣੀ ਇਸ ਕਲਾ ਨਾਲ ਜੁੜ ਕੇ ਰੁਜ਼ਗਾਰ ਵਜੋਂ ਅਪਣਾਉਣ ਲਈ ਪ੍ਰੋਤਸਾਹਿਤ ਕਰਨਾ ਹੈ ਤਾਂ ਕਿ ਕੁੜੀਆਂ ਇਸ ਦੇ ਮਾਧਿਅਮ ਰਾਹੀਂ ਆਪਣੇ ਪੈਰਾਂ ‘ਤੇ ਖੜ੍ਹੀਆਂ ਹੋ ਸਕਣ। Phulkari Culture

ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਇੱਕ ਹੋਰ ਸਾਬਕਾ ਆਗੂ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਇਸ ਮੌਕੇ ਰੀਡ ਦੇ ਪ੍ਰਤੀਨਿਧੀ ਸਮਿਤਾ ਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੁਲਕਾਰੀ ਪ੍ਰੋਜੈਕਟ ਦੀ ਸਫਲਤਾ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਡਾ. ਕੰਵਲਜੀਤ ਕੋਰ ਨੇ ਦੱਸਿਆ ਕਿ ਜਾਗਰੂਕਤਾ ਰੈਲੀ ਦੀ ਪਿੰਡਾਂ ਦੀਆਂ ਪੰਚਾਇਤਾਂ, ਇਲਾਕਾ ਨਿਵਾਸੀਆਂ ਤੇ ਵਿਦਿਆਰਥੀਆਂ ਨੇ ਖੂਬ ਸ਼ਲਾਘਾ ਕੀਤੀ ਤੇ ਪਿੰਡਾ ਦੀਆਂ ਮੁਟਿਆਰਾਂ ਨੇ ਇਸ ਕਲਾ ਨੂੰ ਸਿੱਖਣ ਵਿੱਚ ਖੂਬ ਦਿਲਚਸਪੀ ਵਿਖਾਈ। ਉਨ੍ਹਾਂ ਪਿੰਡ ਵਾਸੀਆਂ ਦੇ ਹੁਨਰ ਨੂੰ ਨਿਖਾਰਣ ਲਈ ਸਹਿਯੋਗ ਦਾ ਵਾਅਦਾ ਵੀ ਦੁਹਰਾਇਆ।