Punjab Explosion: ਤੜਕੇ-ਤੜਕੇ ਪੰਜਾਬ ਦੇ ਥਾਣੇ ’ਚ ਹੋਇਆ ਧਮਾਕਾ, ਦਹਿ+ਸ਼ਤ ਦਾ ਮਾਹੌਲ

Punjab Explosion
Punjab Explosion: ਤੜਕੇ-ਤੜਕੇ ਪੰਜਾਬ ਦੇ ਥਾਣੇ ’ਚ ਹੋਇਆ ਧਮਾਕਾ, ਦਹਿ+ਸ਼ਤ ਦਾ ਮਾਹੌਲ

Punjab Explosion: ਅੰਮ੍ਰਿਤਸਰ। ਪੰਜਾਬ ਦੇ ਅੰਮ੍ਰਿਤਸਰ ’ਚ ਇਸਲਾਮਾਬਾਦ ਚੌਕੀ ’ਤੇ ਮੰਗਲਵਾਰ ਸਵੇਰੇ 3:15 ਵਜੇ ਧਮਾਕਾ ਹੋਇਆ। ਇਸ ਮਗਰੋਂ ਪੁਲਿਸ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ। ਫਿਰ ਥਾਣੇ ’ਚ ਹੈਂਡ ਗ੍ਰੇਨੇਡ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਇਸ ’ਤੇ ਮਜੀਠਾ ਦੇ ਡੀਐਸਪੀ ਨੇ ਕਿਹਾ ਸੀ ਕਿ ਪੁਲਿਸ ਮੁਲਾਜ਼ਮ ਦੀ ਸਾਈਕਲ ਦਾ ਟਾਇਰ ਫੱਟ ਗਿਆ ਸੀ। ਇਸ ਧਮਾਕੇ ਦੀ ਜ਼ਿੰਮੇਵਾਰੀ ਹੈਪੀ ਪਾਸੀਆਂ ਨੇ ਲਈ ਸੀ। ਉਸ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਸੀ ਕਿ ਅਜਿਹੀ ਕਾਰਵਾਈ ਜਾਰੀ ਰਹੇਗੀ।

ਉੱਥੇ ਹੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਥਾਣੇ ਦੇ ਬਾਹਰ ਆਵਾਜ਼ ਤਾਂ ਆਈ ਹੈ ਪਰ ਅਸੀਂ ਹੁਣ ਜਾਂਚ ਕਰ ਰਹੇ ਹਾਂ ਕਿਉਂਕਿ ਅਸੀਂ ਥਾਣੇ ’ਚ ਹੀ ਮੀਡੀਆ ਨਾਲ ਗੱਲ ਕਰ ਰਹੇ ਹਾਂ ਪਰ ਅਜਿਹਾ ਕੁਝ ਨਹੀਂ ਹੈ, ਅਸੀਂ ਪਹਿਲਾਂ ਵੀ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ ਜਾਂ ਕੁਝ ਨੌਜਵਾਨਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ ਕਿਉਂਕਿ ਇਸ ਮਾਮਲੇ ਵਿਚ ਕਈ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਇਸ ਲਈ ਉਹ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਉਣ ਲਈ ਕੁਝ ਕਰ ਰਹੇ ਹਨ, ਪਰ ਜਿਹੜੇ ਨੌਜਵਾਨ ਫਰਾਰ ਹਨ, ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। Punjab Explosion

Read Also : Gukesh Dommaraju: ਫੁਰਤੀ ਵਾਲੀਆਂ ਖੇਡਾਂ ’ਚ ਵੀ ਅੱਗੇ ਹੋਣ ਖਿਡਾਰੀ

ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੜਕੇ 3 ਵਜੇ ਧਮਾਕਾ ਹੋਇਆ ਤਾਂ ਉਦੋਂ ਉਹ ਘਰ ਤੋਂ ਬਾਹਰ ਨਿਕਲੇ ਪਰ ਉਨ੍ਹਾਂ ਨੂੰ ਕੁਝ ਵੀ ਨਜ਼ਰ ਨਹੀਂ ਆਇਆ। ਪਰ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

LEAVE A REPLY

Please enter your comment!
Please enter your name here