ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ ਕੱਲ੍ਹ ਲੱਗੇਗਾ ਅੱਖਾਂ ਦਾ ਅਤੇ ਖੂਨਦਾਨ ਕੈਂਪ 

ਕੋਟਕਪੂਰਾ ( ਅਜੈ ਮਨਚੰਦਾ ) ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਭਲੂਰ ਰੋਡ ਪਿੰਡ ਕੋਟ ਸੁਖੀਆ ਵਿਖੇ ਸਵ. ਪ੍ਰਿੰਸੀਪਲ ਸਵਰਨਜੀਤ ਕੌਰ ਸਿੰਮੀ ਥਾਪਰ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਤੇ ਆਪ੍ਰੇਸ਼ਨ ਕੈਂਪ ਅਤੇ ਵਿਸ਼ਾਲ ਖੂਨਦਾਨ ਕੈਂਪ ਅੱਜ ਸਵੇਰੇ 9 ਵਜੇ ਤੋਂ ਦੁਪਹਿਰ 01 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਸੰਸਥਾ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਅਤੇ ਸੰਦੀਪ ਥਾਪਰ ਨੇ ਇਸ ਕੈਂਪ ਸੰਬਂਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਦੀ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਅੱਖਾਂ ਦੇ ਮੁਫਤ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ ਜਗਦੰਬਾ ਅੱਖਾਂ ਦੇ ਹਸਪਤਾਲ, ਬਾਘਾਪੁਰਾਣਾ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮਰੀਜਾਂ ਦੀਆਂ ਅੱਖਾਂ ‘ਚ ਲੈਂਜ਼ ਵੀ ਬਿਲਕੁਲ ਮੁਫਤ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਰੀਜਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਪੀ.ਬੀ.ਜੀ. ਵੈਲਫੇਅਰ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਾਇਆ ਜਾਵੇਗਾ, ਜਿਸ ਦੌਰਾਨ ਸਕੂਲ ਦੇ ਸਟਾਫ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕਿਆਂ ਦੇ ਵਿਅਕਤੀਆਂ ਵੱਲੋਂ ਵੱਡੇ ਪੱਧਰ ‘ਤੇ ਖੂਨਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੂਨਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧ ਵਿੱਚ ਪ੍ਰਿੰਸੀਪਲ ਐਚ.ਐਸ ਸਾਹਨੀ ਅਤੇ ਮਨਜੀਤ ਕੌਰ ਨੇ ਕਿਹਾ ਕਿ ਸਾਡੇ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਨਵੇਂ ਖੂਨਦਾਨੀਆਂ ਨੂੰ ਖੂਨਦਾਨ ਲਹਿਰ ਨਾਲ ਜੋੜਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਮੇਂ ਉਹਨਾ ਨਾਲ ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ ਬਰਾੜ,ਅਮਨਪ੍ਰੀਤ ਕੌਰ,ਰਣੂਕਾ ਅਤੇ ਸੁਪਰਡੰਟ ਲਖਵੀਰ ਸਿੰਘ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ