ਸੰਸਦ ਦੇ ਮਾਨਸੂਨ ਸੈਸ਼ਨ ਸਬੰਧੀ ਆਇਆ ਅਪਡੇਟ, ਜਾਣੋ ਕੀ ਹੋਵੇਗਾ?

Lok Sabha Election

Monsoon Session of Parliament

ਨਵੀਂ ਦਿੱਲੀ। ਸੰਸਦ ਦੇ ਮਾਨਸੂਨ ਸੈਸ਼ਨ ਸਬੰਧੀ ਖ਼ਬਰ ਨਿੱਕਲ ਕੇ ਆਈ ਹੈ। ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਪ੍ਰਮੁੱਖ ਵਿਰੋਧੀ ਦਲਾਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਖਿਲਾਫ਼ ਮੋਰਚੇਬੰਦੀ ਸ਼ੁਰੂ ਕਰ ਦਿੱਤੀ ਹੈ।

ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੂਨੀਫਾਰਮ ਸਿਵਲ ਕੋਡ ਦੀ ਵਕਾਲਤ ਕਰਨ ਤੋਂ ਬਾਅਦ ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਵੱਲੋਂ ਸਖਤ ਪ੍ਰਤੀਕਿਰਿਆ ਆਈ ਹੈ। ਸੂਤਰਾਂ ਅਨੁਸਾਰ ਸੈਸ਼ਨ ਦੀ ਸ਼ੁਰੂਆਤ ਪੁਰਾਣੇ ਸੰਸਦ ਭਵਨ ’ਚ ਹੋਵੇਗੀ ਅਤੇ ਬਾਅਦ ’ਚ ਨਵੇਂ ਸੰਸਦ ਭਵਨ ’ਚ ਬੈਠਕ ਹੋ ਸਕਦੀ ਹੈ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਨੂੰ ਮੋਗਾ ਅਦਾਲਤ ਵਿੱਚ ਕੀਤਾ ਪੇਸ਼

ਸੈਸਨ ’ਚ ਕੇਂਦਰ ਸਰਕਾਰ ‘ਰਾਸਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ (ਸੋਧ) ਆਰਡੀਨੈਂਸ’ ਦੀ ਜਗ੍ਹਾ ਲੈਣ ਲਈ ਬਿੱਲ ਲਿਆ ਸਕਦੀ ਹੈ, ਜੋ ਸੇਵਾ ਮਾਮਲਿਆਂ ’ਚ ਦਿੱਲੀ ਸਰਕਾਰ ਨੂੰ ਪ੍ਰਸ਼ਾਸਨਿਕ ਕੰਟਰੋਲ ਦੇਣ ਵਾਲੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕਰ ਦੇਵੇਗਾ। ਇਸ ਤੋਂ ਇਲਾਵਾ ਸਰਕਾਰ ਰਾਸਟਰੀ ਖੋਜ ਫਾਊਂਡੇਸ਼ਨ (ਐੱਨ.ਆਰ.ਐੱਫ.) ਬਿੱਲ 2023 ਨੂੰ ਸੰਸਦ ’ਚ ਪੇਸ਼ ਕਰ ਸਕਦੀ ਹੈ, ਜਿਸ ਨਾਲ ਰਾਸ਼ਟਰੀ ਖੋਜ ਫਾਊਂਡੇਸ਼ਨ (ਐੱਨ.ਆਰ.ਐੱਫ.) ਦੀ ਸਥਾਪਨਾ ਦਾ ਮਾਰਗ ਪੱਕਾ ਹੋਵੇਗਾ। ਇਸ ਦੇ ਨਾਲ ਹੀ ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਬਿੱਲ ਵੀ ਪੇਸ਼ ਹੋ ਸਕਦਾ ਹੈ।