ਦੋ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ | Encounter
ਸ੍ਰੀਨਗਰ, (ਏਜੰਸੀ)। ਜੰਮੂ ਕਸ਼ਮੀਰ ‘ਚ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ‘ਚ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਪੁਲਿਸ ਮਹਾਂਨਿਰਦੇਸ਼ਕ ਐਸਪੀ ਵੈਦ ਨੇ ਦੱਸਿਆ ਕਿ ਅਨੰਤਨਾਗ ‘ਚ ਕੋਕਰਨਾਗ ਦੇ ਗਡੋਲੇ ਪਿੰਡ ‘ਚ ਮੁਕਾਬਲਾ ਚੱਲ ਰਿਹਾ ਹੈ। ਉਥੇ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਹੈ। ਉਹਨਾ ਦੱਸਿਆ ਕਿ ਗੋਲੀਬਾਰੀ ਫਿਲਹਾਲ ਰੁਕੀ ਹੋਈ ਹੈ ਪਰ ਤਲਾਸ਼ੀ ਅਭਿਆਨ ਜਾਰੀ ਹੈ। ਕਿਸੇ ਵੀ ਕਿਸਮ ਦੀ ਅਫਵਾਹ ਫੈਲਣ ਤੋਂ ਰੋਕਣ ਲਈ ਸਾਰੀਆਂ ਮੋਬਾਇਲ ਕੰਪਨੀਆਂ ਦੀ ਇੰਟਰਨੈਟ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸੁਰੱਖਿਆ ਕਾਰਨਾਂ ਕਰਕੇ ਘਾਟੀ ‘ਚ ਲਗਾਤਾਰ ਤੀਜੇ ਦਿਨ ਰੇਲ ਸੇਵਾਵਾਂ ਵੀ ਰੱਦ ਰਹੀਆਂ। (Encounter)
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਗਡੋਲੇ ਪਿੰਡ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲਣ ‘ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਕਾਰਵਾਈ ਸਮੂਹ (ਐਸਓਜੀ) ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ। ਸੁਰੱਖਿਅ ਬਲਾਂ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਟਿਕਾਣੇ ਵੱਲ ਵਧ ਰਹੇ ਸਨ, ਤਾਂ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਦੋਵੇਂ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ। ਅੱਤਵਾਦੀਆਂ ਨੂੰ ਫਰਾਰ ਹੋਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਮੁਕਾਬਲੇ ਵਾਲੀ ਜਗ੍ਹਾ ‘ਤੇ ਭੇਜਿਆ ਗਿਆ ਹੈ। ਮੁਕਾਬਲੇ ਦੌਰਾਨ ਕਿਸੇ ਵੀ ਕਿਸਮ ਦੇ ਵਿਰੋਧ ਪ੍ਰਦਰਸ਼ਨ ਨਾਲ ਨਜਿੱਠਣ ਲਈ ਮੁਕਾਬਲੇ ਵਾਲੀ ਜਗ੍ਹਾ ਕੋਲ ਵੀ ਪੁਲਿਸ ਕਰਮਚਾਰੀਆਂ ਅਤੇ ਹੋਰ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। (Encounter)