ਅੰਗਦ ਸੈਣੀ ਮੁੜ ਹੋਏ ਕਾਂਗਰਸ ’ਚ ਸ਼ਾਮਲ

Angad Saini

ਟਿਕਟ ਨਾ ਮਿਲਣ ’ਤੇ ਛੱਡੀ ਸੀ ਪਾਰਟੀ

(ਸੱਚ ਕਹੂੰ ਨਿਊਜ਼) ਲੁਧਿਆਣਾ। ਨਵਾਂ ਸ਼ਹਿਰ ਤੋਂ ਸਾਬਕਾ ਐਮਐਲਏ ਅੰਗਦ ਸੈਣੀ ਮੁੜ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਰਕਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਮੌਜ਼ੂਦਗੀ ’ਚ ਪਾਰਟੀ ’ਚ ਸ਼ਾਮਲ ਹੋਏ। ਇਸ ਮੌਕੇ ਰਾਜਾ ਵੜਿੰਗ ਨੇ ਅੰਗਦ ਸੈਣੀ ਨੂੰ ਛੋਟਾ ਭਰਾ ਦੱਸਿਆ। ਰਾਜਾ ਵੜਿੰਗ ਨੇ ਉਨ੍ਹਾਂ ਦਾ ਪਾਰਟੀ ’ਚ ਮੁੜ ਸ਼ਾਮਲ ਹੋਣ ’ਤੇ ਸਵਾਗਤ ਕੀਤੇ ਤੇ ਕਿਹਾ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।

ਜਿਕਰਯੋਗ ਹੈ ਕਿ ਅੰਗਦ ਸੈਣੀ ਨੇ ਟਿਕਟ ਨਾ ਮਿਲਣ ’ਤੇ ਕਾਂਗਰਸ ਤੋਂ ਨਾਰਾਜ਼ਗੀ ਜਤਾਉਂਦਿਆਂ ਪਾਰਟੀ ਛੱਡ ਦਿੱਤੀ ਸੀ ਤੇ ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ।
ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਮੁੜ ਕਾਂਗਰਸ ਨੂੰ ਮਜ਼ੂਬਤ ਕਰਨ ਲਈ ਆਪਣੇ ਪੁਰਾਣੇ ਪਾਰਟੀ ਵਰਕਰਾਂ ਨੂੰ ਮੁੜ ਕਾਂਗਰਸ ਨਾਲ ਜੋੜਨ ਦਾ ਯਤਨ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here