Anganwadi Employees Protest: ਆਂਗਣਵਾੜੀ ਮੁਲਾਜ਼ਮਾਂ ਨੇ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਘੇਰੀ ਮੁੱਖ ਮੰਤਰੀ ਦੀ ਰਿਹਾਇਸ਼

Anganwadi Employees Protest: ਆਂਗਣਵਾੜੀ ਮੁਲਾਜ਼ਮਾਂ ਨੇ ਸੂਬਾ ਪੱਧਰੀ ਪ੍ਰਦਰਸ਼ਨ ਦੌਰਾਨ ਘੇਰੀ ਮੁੱਖ ਮੰਤਰੀ ਦੀ ਰਿਹਾਇਸ਼

18 ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਰਿਹਾਇਸ਼ ਘੇਰਨ ਦਾ ਐਲਾਨ

Anganwadi Employees Protest: (ਗੁਰਪ੍ਰੀਤ ਸਿੰਘ) ਸੰਗਰੂਰ। ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਇਸ ਸੂਬਾ ਪੱਧਰੀ ਪ੍ਰਦਰਸ਼ਨ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਏ ਆਰ ਸਿੰਧੂ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਲੰਬੇ ਸਮੇਂ ਤੋਂ ਆਪਣੇ ਵਾਅਦਿਆਂ ਤੋਂ ਮੁੱਕਰ ਰਹੀਆਂ ਹਨ। ਕੁਪੋਸ਼ਣ ਵਰਗੇ ਰੋਗ ਨੂੰ ਖਤਮ ਕਰਨ ਲਈ ਭੁੱਖਮਰੀ ਵਿੱਚੋਂ ਉਭਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਈਸੀਡੀਐਸ ਨੂੰ ਨਿੱਜੀਕਰਨ ਵੱਲ ਨਾ ਲਿਜਾ ਕੇ ਪਹਿਲ ਦੇ ਆਧਾਰ ’ਤੇ ਇਸਦੇ ਬਜਟ ਵਿੱਚ ਵਾਧਾ ਕਰੇ ।

ਇਹ ਵੀ ਪੜ੍ਹੋ: Punjab News : ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਉਨ੍ਹਾਂ ਇਹ ਵੀ ਆਖਿਆ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਫੈਸਲੇ ਦਾ ਸਤਿਕਾਰ ਕਰਦੇ ਹੋਏ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਉਹਨਾਂ ਦੇ ਹੱਕ ਦਿੱਤੇ ਜਾਣ। ਇਸ ਮੌਕੇ ਜਰਨਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਜਥੇਬੰਦੀ ਦੀਆਂ ਮੁੱਖ ਮੰਗਾਂ ਜਿਵੇਂ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨਾ, ਤਿੰਨ ਤੋਂ ਛੇ ਸਾਲ ਦੇ ਬੱਚੇ ਆਈਸੀਡੀਐਸ ਨਾਲ ਜੋੜਨੇ, ਨਿੱਜੀਕਰਨ ਨੂੰ ਰੋਕਦੇ ਹੋਏ ਐਨਜੀਓ ਨੂੰ ਦਿੱਤੇ ਸਪਲੀਮੈਂਟਰੀ ਨਿਊਟਰੇਸ਼ਨ ਦਾ ਪ੍ਰੋਜੈਕਟ ਵਾਪਸ ਲੈਣਾ, ਰਹਿੰਦੀ ਭਰਤੀ ਨੂੰ ਪੂਰਾ ਕਰਾਉਣਾ, ਆਂਗਣਵਾੜੀ ਕੇਂਦਰਾਂ ਵਿੱਚ ਸਹੂਲਤਾਂ ਦਾ ਪ੍ਰਬੰਧ ਕਰਾਉਣਾ ਆਦਿ ਮਸਲੇ ਵਿਚਾਰੇ ਗਏ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 2018 ਤੋਂ ਬਾਅਦ ਪੈਟਰੋਲ ਡੀਜ਼ਲ ਗੈਸ ਦੇ ਰੇਟ ਤਾਂ ਵਧਾਏ ਪਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੇ ਮਾਣਭੱਤੇ ਵਿੱਚ ਇੱਕ ਰੁਪਇਆ ਵੀ ਸੁਧਾਰਿਆ ਨਹੀਂ । ਸਗੋਂ ਆਈਸੀਡੀਐਸ ਦੇ ਲਈ ਜਿਹੜਾ ਬਜਟ ਦਿੱਤਾ ਜਾ ਰਿਹਾ ਹੈ ਉਸ ਨੂੰ ਵੀ ਦਿਨੋ ਦਿਨ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਦੇ ਹੋਏ ਕੇਂਦਰ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਹੋਈ ਹੈ ਤੇ ਸਰਕਾਰ ਦਾ ਇਸ ਪਾਸੇ ਧਿਆਨ ਦਿਵਾਉਣ ਲਈ 18 ਨਵੰਬਰ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ। Anganwadi Employees Protest

LEAVE A REPLY

Please enter your comment!
Please enter your name here