ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Anganwadi Workers
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

(ਡੀ.ਪੀ.ਜਿੰਦਲ) ਭੀਖੀ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਅੱਜ ਕੜਾਕੇ ਦੀ ਗਰਮੀ ਦੇ ਬਾਵਜ਼ੂਦ ਸਥਾਨਕ ਬੱਸ ਅੱਡੇ ’ਚ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। Anganwadi Workers

ਸੂਬਾ ਪ੍ਰਧਾਨ ਨੂੰ ਬੇਵਜ੍ਹਾ ਕੀਤਾ ਜਾ ਰਿਹਾ ਹੈ ਤੰਗ-ਪ੍ਰੇਸ਼ਾਨ  (Anganwadi Workers)

ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਅਨ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ ਬੁੱਝ ਕੇ ਬਿਨਾ ਕਿਸੇ ਕਾਰਨ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜੋ ਕਿ ਜਥੇਬੰਦੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਜਥੇਬੰਦੀ ਨੂੰ ਬਹੁਤ ਵੱਡੀ ਦੇਣ ਹੈ। ਉਹਨਾਂ ਜੋ ਵੀ ਸੰਘਰਸ਼ ਲੜਿਆ ਪਿੱਛੇ ਮੁੜ ਕੇ ਨਹੀਂ ਵੇਖਿਆ। ਬਲਾਕ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਸਨ ਬਲਕਿ ਸੂਬਾ ਪ੍ਰਧਾਨ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। Anganwadi Workers

ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਲੰਮਾ ਸਮਾਂ ਮਾਣ ਭੱਤਾ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਅੱਜ ਵੀ ਸਮਾਜ ਭਲਾਈ ਬੋਰਡ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਪਿਛਲੇਂ 8 ਮਹੀਨਿਆਂ ਤੋਂ ਮਾਣ ਭੱਤੇ ਨੂੰ ਤਰਸ ਰਹੀਆਂ ਹਨ । ਉਹਨਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਜਾ ਰਿਹਾ ਰਾਸ਼ਨ ਵੀ ਘਟੀਆ ਕੁਆਲਿਟੀ ਦਾ ਹੈ। ਨਾਲ ਹੀ ਹੈਲਪਰ ਤੋਂ ਵਰਕਰ ਬਣੀਆ, ਮਿੰਨੀ ਵਰਕਰ ਤੋਂ ਫੁੱਲ ਵਰਕਰ ਬਣੀਆ ਅਤੇ ਨਵਨਿਯੁਕਤ ਵਰਕਰ ਤੇ ਹੈਲਪਰ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਮਾਣ ਭੱਤਾ ਨਹੀਂ ਦਿੱਤਾ ਜਾ ਰਿਹਾ ਅਤੇ ਉਸ ਤੇ ਕੱਟ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਯੂਥ ਕਾਂਗਰਸ ਦੇ ਸਾਬਕਾ ਮੀਤ ਪ੍ਰਧਾਨ ਲਾਪਰਾਂ ਨੇ ਛੱਡੀ ਕਾਂਗਰਸ

ਇਸ ਲਈ ਯੂਨੀਅਨ ਨੂੰ ਆਪਣੀਆਂ ਇਹਨਾਂ ਮੰਗਾਂ ਲਈ ਸੰਘਰਸ਼ ਕਰਨਾ ਪੈਂਦਾ ਹੈ । ਸਰਕਾਰ ਨਹੀਂ ਚਾਹੁੰਦੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੇ ਹੱਕਾਂ ਦੀ ਗੱਲ ਕਰਨ। ਇਸੇ ਕਰਕੇ ਪ੍ਰਧਾਨ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਮਹਿਕਮੇ ਵੱਲੋਂ ਵਾਰ-ਵਾਰ ਉਨ੍ਹਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੀਆਂ ਨਹੀਂ ਹਨ ਅਤੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ । Anganwadi Workers

Anganwadi Workers
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਰਗੋਬਿੰਦ ਕੌਰ ਦੇ ਨਾਲ ਚਟਾਨ ਵਾਂਗ ਖੜੀਆਂ ਹਨ । ਇਸ ਮੌਕੇ ਕਿਰਨ ਕੌਰ ਮੂਲਾ ਸਿੰਘ ਵਾਲਾ, ਜਸਵੀਰ ਕੌਰ, ਕੁਲਦੀਪ ਕੌਰ ਰੱਲਾ, ਸੁਖਚੈਨ ਕੌਰ ਖੀਵਾ, ਮਾਇਆ ਦੇਵੀ, ਜਸਵੀਰ ਕੌਰ ਭੀਖੀ, ਗੁਰਪਿਆਰ ਕੌਰ, ਸਿਮਰਪਾਲ ਕੌਰ ਜੋਗਾ, ਗੁਰਮੀਤ ਕੌਰ ਗੁੜਥੜੀ, ਸਿਮਰਜੀਤ ਕੌਰ, ਵੀਰਪਾਲ ਕੌਰ ਆਦਿ ਨੇ ਵੀ ਸੰਬੋਧਨ ਕੀਤਾ

LEAVE A REPLY

Please enter your comment!
Please enter your name here