Sunam News: ਆਂਗਣਵਾੜੀ ਮੁਲਾਜਮਾਂ ਨੇ ਬਜ਼ਟ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ

Sunam News
Sunam News: ਆਂਗਣਵਾੜੀ ਮੁਲਾਜਮਾਂ ਨੇ ਬਜ਼ਟ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ

ਅੱਜ ਤੋਂ ਚਾਰ ਘੰਟੇ ਹੀ ਕੰਮ ਕਰਨ ਦੀ ਆਖੀ ਗੱਲ | Sunam News

  • ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਆਮ ਆਦਮੀ ਵਾਲਾ ਨਹੀਂ : ਯੂਨੀਅਨ ਆਗੂ | Sunam News

Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਦਫ਼ਤਰ ਬਲਾਕ ਸੁਨਾਮ-1 ਸੀਡੀਪੀਓ ਦਫਤਰ ਵਿਖੇ ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਬਲਾਕ ਪ੍ਰਧਾਨ ਤਿ੍ਰਸ਼ਨਜੀਤ ਕੌਰ ਨੇ ਕਿਹਾ ਕਿ ਪੰਜਾਬ ਦੀ ਸੀਟੂ ਮੌਜ਼ੂਦਾ ਸਰਕਾਰ ਆਮ ਆਦਮੀ ਪਾਰਟੀ ਦੇ ਨਾਂਅ ਨਾਲ ਆਈ ਸੀ। ਪਰ ਪੇਸ਼ ਕੀਤਾ ਗਿਆ ਬਜਟ ਆਮ ਆਦਮੀ ਵਾਲਾ ਨਹੀਂ ਹੈ।

ਇਹ ਵੀ ਪੜ੍ਹੋ : FEMA Case: ਪੰਜਾਬ ਦੇ ਕਾਂਗਰਸੀ ਨੇਤਾ ਖਿਲਾਫ਼ ED ਦਾ ਵੱਡਾ Action, ਕਰੋੜਾਂ ਦੀ ਜਾਇਦਾਦ ਜ਼ਬਤ

ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੁਝ ਗਰੰਟੀਆਂ ਕੀਤੀਆਂ ਸਨ। ਜਿਸ ’ਚ ਆਂਗਣਵਾੜੀ ਵਰਕਰ ਹੈਲਪਰ ਦੇ ਮਾਣ ਭੱਤੇ ਨੂੰ ਦੁਗਣਾ ਕਰਨਾ ਵੀ ਸ਼ਾਮਲ ਸੀ। ਪਰ ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ ਜੀ ਵੱਲੋਂ ਭਰੇ ਸਦਨ ’ਚ ਆਂਗਣਵਾੜੀ ਵਰਕਰਾਂ ਦੇ ਕੰਮ ਦੇ ਘੰਟੇ ਘਟਾ ਕੇ ਪੇਸ਼ ਕਰਨੇ ਬਹੁਤ ਹੀ ਨਿੰਦਣਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਵੇਰ ਤੋਂ ਲੈ ਕੇ ਸੌਣ ਤੱਕ ਤਰ੍ਹਾਂ ਤਰ੍ਹਾਂ ਦੀਆਂ ਰਿਪੋਰਟਾਂ ਦਿਨ ਭਰ ਮੰਗੀਆਂ ਜਾਂਦੀਆਂ ਹਨ। Sunam News

Sunam News
ਸੁਨਾਮ : ਸਰਕਾਰ ਖਿਲਾਫ ਨਾਰੇਬਾਜੀ ਕਰਦੀਆਂ ਆਂਗਣਵਾੜੀ ਵਰਕਰ ਅਤੇ ਹੈਲਪਰ। ਤਸਵੀਰ : ਕਰਮ ਥਿੰਦ

Íਕਦੇ ਸਮਾਜਿਕ ਸੁਰੱਖਿਆ ਨਾਲ ਸੰਬੰਧਿਤ ਕਦੇ ਬਾਲ ਵਿਕਾਸ ਤੇ ਇਸਤਰੀ ਸੁਰੱਖਿਆ ਨਾਲ ਸੰਬੰਧਿਤ ਅਸੀਂ ਮਾਨਯੋਗ ਮੰਤਰੀ ਸਾਹਿਬਾਨ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਅੱਜ ਤੋਂ ਚਾਰ ਘੰਟੇ ਹੀ ਕੰਮ ਕਰਾਂਗੇ ਅਤੇ ਚਾਰ ਘੰਟੇ ਬਾਅਦ ਵਿਭਾਗ ਦਾ ਕੋਈ ਵੀ ਅਧਿਕਾਰੀ ਰਿਪੋਰਟ ਨਹੀਂ ਮੰਗੇਗਾ। ਇਸ ਨੂੰ ਲੈ ਕੇ ਆਂਗਣਵਾੜੀ ਵਰਕਰ ਹੈਲਪਰ ਵਿੱਚ ਤਿੱਖਾ ਰੋਸ ਹੈ ਅਤੇ ਇਸ ਰੋਸ ਦਾ ਪ੍ਰਗਟਾਵਾ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਗਿਆ। ਇਸ ਮੌਕੇ ’ਤੇ ਬਲਾਕ ਜਨਰਲ ਸੈਕਟਰੀ ਗੁਰਵਿੰਦਰ ਕੌਰ, ਖਜਾਨਜੀ ਜਸਵਿੰਦਰ ਕੌਰ, ਰਮਿੰਦਰ ਕੌਰ, ਗੁਰਰਾਜ ਕੌਰ, ਜਸਦੀਪ ਕੌਰ, ਨਿਸ਼ਾ ਰਾਣੀ ਆਦਿ ਵੀ ਮੌਜ਼ੂਦ ਸਨ। Sunam News