ਪ੍ਰਦਰਸ਼ਨਕਾਰੀਆਂ ਨਾਅਰੇਬਾਜ਼ੀ ਕਰਦਿਆਂ ਮੰਗਾਂ ਦੀ ਪੂਰਤੀ ਦੀ ਕੀਤੀ ਮੰਗ
ਬਰਨਾਲਾ, (ਜਸਵੀਰ ਸਿੰਘ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ ‘ਤੇ ਬਲਾਕ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ‘ਚ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਕੜਕਦੀ ਧੁੱਪ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਸਰਕਾਰਾਂ ਖਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਦਲਜੀਤ ਕੌਰ ਤੇ ਹਰਜੀਤ ਕੌਰ ਹੰਡਿਆਇਆ ਨੇ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕਰ ਰਹੀ ਹੈ। ਜਿਸ ਨੂੰ ਲੈ ਕੇ ਵਰਕਰਾਂ/ਹੈਲਪਰਾਂ ‘ਚ ਭਾਰੀ ਰੋਸ ਹੈ। ਉਨ੍ਹਾਂ ਵਰਕਰਾਂ/ਹੈਲਪਰਾਂ ਨੂੰ ਕੇਂਦਰ ਸਰਕਾਰ ਸਰਕਾਰੀ ਮੁਲਾਜ਼ਮ ਐਲਾਨੇ, ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ, ਦੂਸਰੇ ਫਰੰਟ ਲਾਈਨ ਵਰਵਰਾਂ ਵਾਂਗ 50 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇ,
ਕੇਂਦਰ ‘ਚ ਆ ਰਹੇ ਲਾਭਪਾਤਰੀਆਂ ਦਾ ਰਾਸ਼ਨ ਮਹਿੰਗਾਈ ਸੂਚਕ ਅੰਕ ਨਾਲ ਜੋੜਿਆ ਜਾਵੇ, ਸਰਕਾਰੀ ਮੁਲਾਜ਼ਮ ਦਾ ਦਰਜ਼ਾ ਨਾ ਦਿੱਤੇ ਜਾਣ ਤੱਕ ਘੱਟੋ ਘੱਟ ਉਜ਼ਰਤ ਲਾਗੂ ਕੀਤਾ ਜਾਵੇ, ਮਿੰਨੀ ਕੇਂਦਰਾਂ ਨੂੰ ਪੂਰੇ ਕੇਂਦਰ ਦਾ ਦਰਜ਼ਾ ਦਿੱਤਾ ਜਾਵੇ, ਵਰਕਰ / ਹੈਲਪਰ ਨੂੰ ਪੈਨਸਨਰੀ ਲਾਭ ਦਿੱਤਾ ਜਾਵੇ, ਪੰਜਾਬ ਸਰਕਾਰ ਵੱਲੋਂ ਵਰਕਰਾਂ/ ਹੈਲਪਰਾਂ ਦੇ ਮਾਣ ਭੱਤੇ ‘ਚ ਲਾਇਆ 40 ਪ੍ਰਤੀਸ਼ਤ ਕੱਟ ਸਮੇਤ 2018 ਤੋਂ ਦਿੱਤਾ ਜਾਣ, ਸੁਪਰਵਾਇਜ਼ਰ ਦੀ ਭਰਤੀ ਤੁਰੰਤ ਕੀਤੀ ਜਾਵੇ, ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ,
ਕਰੈਚ ਵਰਕਰਾਂ ਨੂੰ ਸਮੇਂ ਸਿਰ ਤਨਖ਼ਾਹ ਦਿੱਤੇ ਜਾਵੇ ਆਦਿ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਆਗੂਆਂ ਪ੍ਰਦਰਸ਼ਨ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਮੁੱਖ ਮੰਤਰੀ ਪੰਜਾਬ, ਵਿਭਾਗ ਮੰਤਰੀ ਤੇ ਵਿਭਾਗ ਦੇ ਡਾਇਰੈਕਟਰ ਦੇ ਨਾਂਅ ਮੰਗ ਪੱਤਰ ਵੀ ਭੇਜੇ। ਇਸ ਮੌਕੇ ਸਰਕਲ ਪ੍ਰਧਾਨ ਸੀਤਾ ਰਾਣੀ, ਹਰਜੀਤ ਕੌਰ ਧਨੌਲਾ, ਸਤਬਿੰਦਰ ਕੌਰ, ਅਮ੍ਰਿਤਪਾਲ ਕੌਰ, ਹਰਜੀਤ ਕੌਰ ਧੌਲਾ, ਜਸਪਾਲ ਕੌਰ, ਸਲੋਚਨਾ, ਕੁਸਮਿੰਦਰ ਕੌਰ ਖੁੱਡੀ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।