ਸਾਡੇ ਨਾਲ ਸ਼ਾਮਲ

Follow us

13.9 C
Chandigarh
Monday, February 23, 2026
More

    Kangana Ranaut News: ਕੰਗਨਾ ਰਣੌਤ ’ਤੇ ਭੜਕੇ ਭਾਜਪਾ ਨੇਤਾ ਤੇ ਕਹਿ ਦਿੱਤੀ ਇਹ ਵੱਡੀ ਗੱਲ….

    Kangana Ranaut News

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Kangana Ranaut News: ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਤੇ ਅਦਾਕਾਰਾ ਕੰਗਨਾ ਰਣੌਤ ਦੇ ਇੱਕ ਹੋਰ ਬਿਆਨ ਤੋਂ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਕੰਗਨਾ ਰਣੌਤ ਜਰਨੈਲ ਸਿੰਘ ’ਤੇ ਟਿੱਪਣੀ ਕਰਕੇ ਆਪਣੇ ਹੀ ਲੋਕਾਂ ਦੇ ਨਿਸ਼ਾਨੇ ’ਤੇ ਆ ਗਈ ਹੈ। ਪੰਜਾਬ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਉਨ੍ਹਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ। ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਬਕਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਆਪਣੇ ਲੇਖ ’ਤੇ ਲਿਖਿਆ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਣੀ ਚਾਹੀਦੀ। Kangana Ranaut News

    Read This : Haryana News: ਹਰਿਆਣਾ ਵਿੱਚ ਭਾਜਪਾ ਨੇ ਮੈਨੀਫੈਸਟੋ ਕੀਤਾ ਜਾਰੀ, ਬਜ਼ੁਰਗਾਂ ਤੇ ਮਹਿਲਾਵਾਂ ਲਈ ਕੀਤੇ ਵੱਡੇ ਐਲਾਨ

    ਕੰਗਨਾ ਰਣੌਤ ਨੂੰ ਨੋਟਿਸ ਜਾਰੀ | Kangana Ranaut News

    ਚੰਡੀਗੜ੍ਹ ਦੀ ਇੱਕ ਅਦਾਲਤ ਨੇ ਅਭਿਨੇਤਰੀ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਤੇ ਹੋਰਾਂ ਨੂੰ ਫਿਲਮ ‘ਐਮਰਜੈਂਸੀ’ ’ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਦੋਸ਼ ’ਚ ਦਰਜ ਸ਼ਿਕਾਇਤ ਦੇ ਆਧਾਰ ’ਤੇ ਨੋਟਿਸ ਜਾਰੀ ਕੀਤਾ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਮੰਗਲਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਬਾਸੀ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤਾ ਹੈ। ਉਹ ‘ਲਾਇਰਜ ਫਾਰ ਹਿਊਮੈਨਿਟੀ’ ਐਨਜੀਓ ਦੇ ਪ੍ਰਧਾਨ ਵੀ ਹਨ। ਬਚਾਅ ਪੱਖ ਨੂੰ 5 ਦਸੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। Kangana Ranaut News

    LEAVE A REPLY

    Please enter your comment!
    Please enter your name here