ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ‘ਚ ਰੋਹ ਭਰਪੂਰ ਮੁਜ਼ਾਹਰਾ

Strong Protests, Self-Determination, Kashmiri, People

ਮਲੋਟ (ਮਨੋਜ)। ਕਸ਼ਮੀਰ ਅੰਦਰ ਰਾਇ-ਸ਼ੁਮਾਰੀ ਕਰਵਾ ਕੇ ਉੱਥੋਂ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ, ਧਾਰਾ 370 ਤੇ 35 ਏ ਦਾ ਫੈਸਲਾ ਵਾਪਸ ਲੈਣ, ਕਸ਼ਮੀਰ ‘ਚ ਪ੍ਰੈਸ ਸਮੇਤ ਲਾਈਆਂ ਸਭ ਪਾਬੰਦੀਆਂ ਖਤਮ ਕਰਨ, ਅਫ਼ਸਪਾ ਹਟਾਉਣ ਅਤੇ ਫੌਜਾਂ ਵਾਪਸ ਬੁਲਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਪੰਜਾਬ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ, ਖੇਤ ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਆਰ.ਐਮ.ਪੀ. ਡਾਕਟਰਾਂ ਤੇ ਮੁਲਾਜ਼ਮਾਂ ਵੱਲੋਂ ਦਾਣਾ ਮੰਡੀ ਮਲੋਟ ਵਿਖੇ ਰੈਲੀ ਕਰਨ ਉਪਰੰਤ ਸ਼ਹਿਰ ‘ਚ ਰੋਹ ਭਰਪੂਰ ਰੋਸ ਮੁਜਾਹਰਾ ਕੀਤਾ ਗਿਆ ਅਤੇ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾਈ ਮੁਜਾਹਰੇ ‘ਚ ਪਰਿਵਾਰਾਂ ਸਮੇਤ ਪੁੱਜਣ ਦਾ ਸੱਦਾ ਦਿੱਤਾ ਗਿਆ। (Kashmiri People)

ਰੈਲੀ ਦੌਰਾਨ ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਅਸ਼ਵਨੀ ਕੁਮਾਰ ਘੁੱਦਾ, ਪੂਰਨ ਸਿੰਘ ਦੋਦਾ, ਤਰਸੇਮ ਸਿੰਘ ਖੁੰਡੇ ਹਲਾਲ ਆਦਿ ਆਗੂਆਂ ਨੇ ਸੰਬੋਧਨ ਕੀਤਾ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ‘ਚ ਚੁੱਕੇ ਕਦਮਾਂ ਦੇ ਕਸ਼ਮੀਰੀ ਲੋਕਾਂ ਤੋਂ ਇਲਾਵਾ ਪੰਜਾਬ ਸਮੇਤ ਦੇਸ਼ ਦੇ ਸਮੂਹ ਕਿਰਤੀ ਤੇ ਇਨਸਾਫ਼ ਪਸੰਦ ਲੋਕਾਂ ਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ। (Kashmiri People)

ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਕਸ਼ਮੀਰੀ ਲੋਕਾਂ ‘ਤੇ ਹੋ ਰਹੇ ਜ਼ੁਲਮਾਂ ਖਿਲਾਫ਼ ਅਤੇ ਉਹਨਾਂ ਦੇ ਸਵੈ-ਨਿਰਣੇ ਦੇ ਹੱਕ ਨੂੰ ਬੁਲੰਦ ਕਰਨ ਲਈ 15 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸੂਬਾਈ ਰੋਸ ਮੁਜਾਹਰੇ ‘ਚ ਪੁੱਜਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਭਗਤ ਸਿੰਘ ਭਲਾਈਆਣਾ, ਬਾਜ਼ ਸਿੰਘ ਭੁੱਟੀ ਵਾਲਾ, ਗੁਰਪਾਸ਼ ਸਿੰਘ ਸਿੰਘੇ ਵਾਲਾ, ਗੁਰਜੰਟ ਸਿੰਘ ਸਾਉਕੇ, ਹਰਬੰਸ ਸਿੰਘ ਕੋਟਲੀ, ਕਾਕਾ ਸਿੰਘ ਖੁੰਡੇ ਹਲਾਲ, ਡਾ. ਹਰਪਾਲ ਸਿੰਘ ਕਿੱਲਿਆਂ ਵਾਲੀ, ਗੁਰਾਂਦਿੱਤਾ ਸਿੰਘ ਭਾਗਸਰ ਆਦਿ ਆਗੂ ਵੀ ਮੌਜ਼ੂਦ ਸਨ। (Kashmiri People)