ਅਨਿਲ ਬੈਜਲ ਨੇ ਦਿੱਲੀ ਦੇ ਉਪ ਰਾਜਪਾਲ ਅਹੁਦੇ ਦੀ ਚੁੱਕੀ ਸਹੁੰ
ਨਵੀਂ ਦਿੱਲੀ, | ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕੇਂਦਰ ਦਰਮਿਆਨ ਵਧਦੇ ਤਣਾਅ ਦਰਮਿਆਨ ਸਾਬਕਾ ਨੌਕਰਸ਼ਾਹ ਅਨਿਲ ਬੈਜਲ ਨੇ ਦਿੱਲੀ ਦੇ ਉਪਰਾਜਪਾਲ ਅਹੁਦੇ ਦੀ ਸਹੁੰ ਚੁੱਕੀ ਫਿਲਹਾਲ 70 ਸਾਲਾ ਬੈਜਲ ਨੇ ਕਿਹਾ ਕਿ ਉਹ ਦਿੱਲੀ ਦੀ ਬਿਹਤਰੀ ਲਈ ਆਪ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨਗੇ ਸਹੁੰ ਚੁੱਕਣ ਤੋਂ ਬਾਅਦ ਆਪ ਸਰਕਾਰ ਦੇ ਨਾਲ ਸਬੰਧਾਂ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਹ ਕਿਆਸ ਲਾਉਣ ਵਾਲੀਆਂ ਗੱਲਾਂ ਹਨ ਤੇ ਮੈਨੂੰ ਨਹੀਂ ਪਤਾ ਕਿ ਸਬੰਧ ਕਿਵੇਂ ਸੁਧਰਨਗੇ
ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਬਹਿ ਕੇ ਗੱਲ ਕਰਾਂਗੇ ਉਨਾਂ ਰਾਜਪਾਲ ਅਹੁਦੇ ਦੀ ਜ਼ਿੰਮੇਵਾਰੀ ਦੇਣ ਲਈ ਰਾਸ਼ਟਰਪਤੀ ਪ੍ਰਣਬ ਮੁਖਰਜੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਉਨ੍ਹਾਂ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਦਿੱਲੀ ਮਹਾਂਨਗਰ ਹੈ ਜਿੱਥੇ ਔਰਤਾਂ ਦੀ ਸੁਰੱਖਿਆ, ਕਾਨੂੰਨ ਵਿਵਸਥਾ ਵੱਡੀ ਆਬਾਦੀ, ਸੁਚਾਰੂ ਸਹੂਲਤਾਂ, ਨਾਗਰਿਕ ਏਜੰਸੀਆਂ ਤੇ ਭੀੜ-ਭਾੜ ਵਰਗੀਆਂ ਸਮੱਸਿਆਵਾਂ ਹਨ ਬੈਜਲ ਨੇ ਉਪਰਾਜਪਾਲ ਦੇ ਅਹੁਦੇ ਤੇ ਗੁਪਤ ਭੇਦਾਂ ਦੀ ਸਹੁੰ ਦਿੱਲੀ ਹਾਈਕੋਰਟ ਦੀ ਮੁੱਖ ਜੱਜ ਜੀ. ਰੋਹਿਣੀ ਨੇ ਚੁਕਾਈ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਨਵੀਂ ਦਿੱਲੀ ਦੀ ਸਾਂਸਦ ਮੀਨਾਕਸ਼ੀ ਲੇਖੀ ਨੇ ਸਹੁੰ ਚੁੱਕ ਸਮਾਗਮ ‘ਚ ਹਿਸਾ ਲਿਆ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ