ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਪਸ਼ੁ ਵਪਾਰੀ ਦਾ ...

    ਪਸ਼ੁ ਵਪਾਰੀ ਦਾ ਬੇਰਹਿਮੀ ਨਾਲ ਕਤਲ

    Murder Accused Sachkahoon

    ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ

    ਮਲੋਟ, (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਹਲਕਾ ਮਲੋਟ ’ਚ ਇੱਕ ਗੁਆਂਢੀ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਸ਼ੂ ਵਪਾਰੀ (Animal trader) ਦੇ ਸਿਰ ਵਿੱਚ ਕਹੀ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਹਰਜਿੰਦਰ ਨਗਰ ਦਾ ਰਹਿਣ ਵਾਲਾ ਮਨਜੀਤ ਸਿੰਘ (35) ਪਸ਼ੂਆਂ (Animal trader) ਦਾ ਵਪਾਰ ਕਰਦਾ ਸੀ। ਦੇਰ ਸ਼ਾਮ ਪੈਸੇ ਦੇਣ ਨੂੰ ਲੈ ਕੇ ਗੁਆਂਢੀ ਲਵਪ੍ਰੀਤ ਸਿੰਘ ਨੇ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਦੋਵੇਂ ਪਸ਼ੂ ਵਪਾਰੀ ਹਨ, ਜਿਨ੍ਹਾਂ ਦਾ ਆਪਸ ਵਿੱਚ ਕੋਈ ਨਾ ਕੋਈ ਲੈਣ-ਦੇਣ ਸੀ।

    ਇਹ ਵੀ ਪੜ੍ਹੋ : ਬੱਲੇ ਦੀ ਕਲਾ ਦਿਖਾ ਕੇ ਸ਼ੁਭਮਨ ਗਿੱਲ ਦੀ ਜ਼ਿੰਮੇਵਾਰੀ ਹੋਰ ਵਧੀ!

    ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ

    ਜਿਸ ਵਿੱਚ ਲਵਪ੍ਰੀਤ ਸਿੰਘ ਨੇ ਮਨਜੀਤ ਸਿੰਘ ਦੇ ਸਿਰ ਵਿੱਚ (Animal trader) ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਉਹ ਖੁਦ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here